ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸੁਖਬੀਰ ਬਾਦਲ ਨੇ ਛੋਟੇਪੁਰ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਅਤੇ ਬਟਾਲਾ ਸੀਟ ਤੋਂ ਉਮੀਦਵਾਰ ਦਾ ਐਲਾਨ ਵੀ ਕਰ ਦਿੱਤਾ।
ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਬਹੁਤ ਪੁਰਾਣੇ, ਨੇਕ ਅਤੇ ਇਮਾਨਦਾਰ ਸਿਆਸੀ ਦਾਨੀ ਸੱਜਣ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਥਾਪਨਾ ਕੀਤੀ। ਜਦੋਂ ਤੁਸੀਂ ਆਪਣੇ ਸਿਧਾਂਤਾਂ ਤੋਂ ਦੂਰ ਹੋ ਗਏ ਤਾਂ ਸੁੱਚਾ ਸਿੰਘ ਛੋਟੇਪੁਰ ਨੇ ਵਿਰੋਧ ਕੀਤਾ। ਉਸੇ ਦਿਨ ਆਮ ਆਦਮੀ ਪਾਰਟੀ ਦਾ ਪਤਨ ਹੋਇਆ।
ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਗਏ ਹਨ।ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ ।ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਮੈਨੂੰ ਅੱਜ ਆਪਣੇ ਪੁਰਾਣੇ ਘਰ ‘ਚ ਆ ਕੇ ਖੁਸ਼ੀ ਹੋਈ ਹੈ।ਅੱਜ ਪੰਜਾਬ ਅਤੇ ਪੰਥ ਨੂੰ ਬਚਾਉਣ ਦੀ ਲੋੜ ਹੈ।ਪੰਜਾਬ ਨੂੰ ਕਮਜ਼ੋਰ ਕਰਨ ਦੀਆਂ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਛੋਟੇਪੁਰ ਨੇ ‘ਆਪ’ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਬਾਹਰ ਤੋਂ ਪੈਸਾ ਪੰਜਾਬ ‘ਚ ਨਹੀਂ ਸਗੋਂ ਦਿੱਲੀ ਆਮ ਆਦਮੀ ਪਾਰਟੀ ਦੇ ਅਕਾਊਂਟ ‘ਚ ਆਇਆ ਸੀ।ਉਹ ਖੁਦ ਪੰਜਾਬ ਤੋਂ 25-30 ਲੱਖ ਰੁਪਏ ਇਕੱਠਾ ਕਰ ਕੇ ਉਨਾਂ੍ਹ ਨੂੰ ਦੇ ਆਏ ਸਨ, ਜਿਸਦੀ ਰਸਦੀ ਨਹੀਂ ਦਿੱਤੀ ਗਈ ।ਛੋਟੇਪੁਰ ਨੇ ਕਿਹਾ ਕਿ ਕੇਜਰੀਵਾਲ, ਭਗਵੰਤਮਾਨ, ਸੁਖਪਾਲ ਖਹਿਰਾ ਨੂੰ ਸਿਰਫ ਅੰਗੂਠਾ ਛਾਪ ਬੰਦਾ ਚਾਹੀਦਾ।