ਵੀਰਵਾਰ, ਸਤੰਬਰ 18, 2025 04:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੂਬੇ ਦੀਆਂ ਜੇਲ੍ਹਾਂ ‘ਚ ਕੈਦੀਆਂ ਤੇ ਹਵਾਲਾਤੀਆਂ ਨਾਲ ਮੁਲਾਕਾਤਾਂ ਤੋਂ ਪਾਬੰਦੀ ਤੁਰੰਤ ਹਟਾਈ ਜਾਵੇ : ਮਜੀਠੀਆ

by propunjabtv
ਮਾਰਚ 9, 2022
in ਦੇਸ਼, ਪੰਜਾਬ
0

ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਸੂਬੇ ਵਿਚ ਕੋਰੋਨਾ ਪਾਬੰਦੀਆਂ ਖਤਮ ਕਰਨ ਦੇ ਫੈਸਲੇ ਦੇ ਮੱਦੇਨਜ਼ਰ ਸੂਬੇ ਦੀਆਂ ਜੇਲ੍ਹਾਂ ਵਿਚ ਕੈਦੀਆਂ ਅਤੇ ਹਵਾਲਾਤੀਆਂ ਨਾਲ ਮੁਲਾਕਾਤਾਂ ’ਤੇ ਲਗਾਈ ਪਾਬੰਦੀ ਖਤਮ ਕਰੇ।
ਸਾਬਕਾ ਮੰਤਰੀ ਨੇ ਇਸ ਸਬੰਧ ਵਿਚ ਸੂਬੇ ਦੇ ਮੁੱਖ ਸਕੰਤਰ, ਪ੍ਰਮੁੱਖ ਸਕੱਤਰ ਜੇਲ੍ਹਾਂ ਅਤੇ ਏ ਡੀ ਜੀ ਪੀ ਜੇਲ੍ਹਾਂ ਨੂੰ ਇਸ ਸਬੰਧ ਵਿਚ ਇਕ ਪੱਤਰ ਲਿਖ ਕੇ ਇਹ ਮਾਮਲਾ ਚੁੱਕਿਆ ਹੈ।
ਆਪਣੇ ਪੱਤਰ ਵਿਚ ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਦਰਜ ਇਕ ਝੂਠੇ ਅਤੇ ਸਿਆਸੀ ਤੌਰ ’ਤੇ ਪ੍ਰੇਰਿਤ ਮੁਕੱਦਮੇ ਦੇ ਕਾਰਨ ਉਹ ਪਟਿਆਲਾ ਜੇਲ੍ਹ ਵਿਚ ਨਿਆਂਇਕ ਹਿਰਾਸਤ ਵਿਚ ਬੰਦ ਹਨ ਜਿਸ ਦੌਰਾਨ ਉਹਨਾਂ ਵੇਖਿਆ ਹੈ ਕਿ ਕੈਦੀਆਂ ਅਤੇ ਹਵਾਲਾਤੀਆਂ ਨਾਲ ਮੁਲਾਕਾਤਾਂ ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਤੋਂ ਬੰਦ ਹਨ। ਉਹਨਾਂ ਕਿਹਾ ਕਿ ਅਜਿਹਾ ਉਦੋਂ ਵੀ ਹੈ ਜਦੋਂ ਪੰਜਾਬ ਵਿਚ ਕੋਰੋਨਾ ਪਾਬੰਦੀਆਂ ਖਤਮ ਕਰ ਦਿੱਤੀਆਂ ਗਈਆਂ ਹਨ ਤੇ ਜਿੰਮ, ਥੀਏਟਰ ਤੇ ਰੈਸਟੋਰੈਂਟ ਨੂੰ ਛੋਟ ਦੇ ਦਿੱਤੀ ਗਈ ਹੈ।
ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਮਾਮਲਾ ਕੈਦੀਆਂ ਦੇ ਮੌਲਿਕ ਅਧਿਕਾਰਾਂ ਨਾਲ ਸਬੰਧਤ ਹੈ। ਉਹਨਾਂ ਕਿਹਾ ਕਿ ਤਾਮਿਲਨਾਡੂ ਅਤੇ ਮੱਧ ਪ੍ਰਦੇਸ਼ ਸਮੇਤ ਹੋਰ ਰਾਜਾਂ ਜਿਥੇ ਪੰਜਾਬ ਨਾਲੋਂ ਕੋਰੋਨਾ ਵੱਧ ਹੈ, ਵਿਚ ਕੈਦੀਆ ਤੇ ਹਵਾਲਾਤੀਆਂ ਨਾਲ ਮੁਲਾਕਾਤਾਂ ਦੀ ਆਗਿਆ ਦੇ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਹੁਣ ਵੀ ਕੈਦੀਆਂ ਤੇ ਹਵਾਲਾਤੀਆਂ ਨਾਲ ਫਿਜ਼ੀਕਲ ਮੁਲਾਕਾਤਾਂ ਦੀ ਆਗਿਆ ਨਹੀਂ ਦਿੱਤੀ ਜਾ ਰਹੀ ਤੇ ਨਾ ਹੀ ਪਰਿਵਾਰਕ ਮੈਂਬਰਾਂ ਨੁੰ ਦੂਰੋਂ ਮੁਲਾਕਾਤ ਦੀ ਆਗਿਆ ਦਿੱਤੀ ਜਾ ਰਹੀ ਹੈ।
ਸਰਦਾਰ ਮਜੀਠੀਆ ਨੇ ਕੈਦੀਆਂ ਤੇ ਹਵਾਲਾਤੀਆਂ ਲਈ ਮੁਲਾਕਾਤਾਂ ਆਮ ਵਾਂਗੂ ਸ਼ੁਰੂ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕੈਦੀਆਂ ਤੇ ਹਵਾਲਾਤੀਆਂ ਲਈ ਵੱਖਰੇ ਨਿਯਮ ਨਹੀਂ ਹੋਣੇ ਚਾਹੀਦੇ। ਉਹਨਾਂ ਕਿਹਾ ਕਿ ਕੈਦੀਆਂ ਤੇ ਹਵਾਲਾਤੀਆਂ ਨੂੰ ਮੁਲਾਕਾਤਾਂ ਲਈ ਸਮਾਂ ਨਾ ਦੇਣਾ ਦੋਗਲੇ ਮਾਪਦੰਡ ਅਪਣਾਉਣਾ ਹੈ ਤੇ ਇਸ ਕਾਰਨ ਕੈਦੀਆਂ ਤੇ ਹਵਾਲਾਤੀਆਂ ਦੀ ਮਾਨਸਿਕ ਸਿਹਤ ’ਤੇ ਵੀ ਅਸਰ ਪੈ ਰਿਹਾ ਹੈ ਤੇ ਉਹਨਾਂ ਨੁੰ ਭਾਵਨਾਤਮਕ ਸੱਟ ਵੀ ਵੱਜ ਰਹੀ ਹੈ। ਉਹਨਾਂ ਕਿਹਾ ਕਿ ਇਸ ਫੈਸਲੇ ਕਾਰਨ ਕੈਦੀ ਤੇ ਹਵਾਲਾਤੀ ਆਪਣੇ ਪਰਿਵਾਰਾਂ ਨਾਲ ਮੁਲਾਕਾਤ ਨਹੀਂ ਕਰ ਪਾ ਰਹੇ ਤੇ ਨਾ ਪਰਿਵਾਰ ਇਹਨਾਂ ਦੇ ਕੇਸਾਂ ਦੀ ਸਹੀ ਪੈਰਵਈ ਕਰ ਪਾ ਰਹੇ ਹਨ।
ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਇਕ ਚੁਣੇ ਹੋਏ ਪ੍ਰਤੀਨਿਧ ਵਜੋਂ ਉਹ ਆਪਣੀਆਂ ਅੱਖਾਂ ਤੇ ਕੰਨ ਜੇਲ੍ਹ ਵਿਚ ਬੰਦ ਕੈਦੀਆਂ ਤੇ ਹਵਾਲਾਤੀਆਂ ਨਾਲ ਵਿਤਕਰੇ ਪ੍ਰਤੀ ਬੰਦ ਨਹੀਂ ਕਰ ਸਕਦੇ ਜਦੋਂ ਇਹਨਾਂ ਕੈਦੀਟਾਂ ਵਿਚੋਂ ਕਈ ਔਰਤਾਂ ਤੇ ਛੋਟੇ ਬੱਚੇ ਵੀ ਸ਼ਾਮਲ ਹਨ। ਉਹਨਾਂ ਕਿਹਾ ਕਿ ਕਈ ਕੈਦੀਆਂ ਨੇ ਤਾਂ ਆਪਣੇ ਨਵੇਂ ਜੰਮੇ ਬੱਚੇ ਵੀ ਹੀਂ ਵੇਖੇ ਤੇ ਨਾ ਹੀ ਗੰਭੀਰ ਬਿਮਾਰੀਆਂ ਤੋਂ ਪੀੜਤ ਆਪਣੇ ਬਜ਼ੁਰਗ ਮਾਪੇ ਲੰਬੇ ਅਰਸੇ ਤੋਂ ਵੇਖੇ ਹਨ।
ਸਰਦਾਰ ਮਜੀਠੀਆ ਨੇ ਪੰਜਾਬ ਸਰਕਾਰ ਦੇ ਅਧਿਕਾਰੀਆ ਦੇ ਇਹ ਵੀ ਧਿਆਨ ਵਿਚ ਲਿਆਂਦਾ ਕਿ ਸੁਪਰੀਮ ਕੋਰਟ ਨੇ ਸੁਨੀਲ ਬੱਤਰਾ ਬਨਾਮ ਦਿੱਲੀ ਪ੍ਰਸ਼ਾਸਨ ਕੇਸ ਵਿਚ ਸਪਸ਼ਟ ਕੀਤਾ ਹੈ ਕਿ ਜੇਲ੍ਹ ਵਿਚ ਕੈਦੀਆਂ ਤੇ ਹਵਾਲਾਤੀਆਂ ਦੀ ਪਰਿਵਾਰਾਂ ਤੇ ਦੋਸਤਾਂ ਨਾਲ ਮੁਲਾਕਾਤ ਉਹਨਾਂ ਦੀ ਹੌਂਸਲਾ ਅਫਜ਼ਾਈ ਕਰਦੀ ਹੈ ਤੇ ਇਹ ਕੈਦੀਆਂ ਲਈ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਨਿਯਮ 549 ਚੈਪਟਰ 15 ਪੰਜਾਬ ਜੇਲ੍ਹ ਮੈਨੂਅਲ ਵੀ ਇਹ ਕਹਿੰਦਾ ਹੈ ਕਿ ਕੈਦੀਆ ਨਾਲ ਪਰਿਵਾਰਕ ਮੈਂਬਰ ਤੇ ਦੋਸਤ ਮੁਲਾਕਾਤ ਕਰ ਸਕਦੇ ਹਨ। ਉਹਨਾਂ ਹੋਰ ਕਿਹਾ ਕਿ ਮਾਡਲ ਪ੍ਰਿਸਨ ਐਕਟ 2016 ਦੇ ਮੁਤਾਬਕ ਪਰਿਵਾਰਕ ਮੈਂਬਰ, ਰਿਸ਼ਤੇਦਾਰ, ਦੋਸਤ ਤੇ ਕਾਨੁੰਨੀ ਸਲਾਹਕਾਰ ਕੈਦੀਆਂ ਤੇ ਹਵਾਲਾਤੀਆਂ ਨਾਲ ਮੁਲਾਕਾਤ ਕਰ ਸਕਦੇ ਹਨ।
ਸਰਦਾਰ ਮਜੀਠੀਆ ਨੇ ਕਿਹਾ ਕਿ ਸਮਾਜਿਕ ਮੁਲਾਕਾਤਾਂ ਇਕ ਬੁਨਿਆਦੀ ਮਨੁੱਖੀ ਜ਼ਰੂਰਤ ਹਨ ਅਤੇ ਕਿਸੇ ਨੁੰ ਵੀ ਸੰਵਿਧਾਨ ਦੀ ਧਾਰਾ 21 ਤਹਿਤ ਮਿਲੇ ਹੱਕ ਤੋਂ ਵਾਂਝਾ ਨਹੀਂ ਰੱਖਿਆ ਜਾਣਾ ਚਾਹੀਦਾ ਤੇ ਬੁਨਿਆਦੀ ਮੌਲਿਕ ਹੱਕਾਂ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ। ਉਹਨਾਂ ਕਿਹਾ ਕਿ ਪਰਿਵਾਰਕ ਮੁਲਾਕਾਤਾਂ ਇਕ ਅਧਿਕਾਰ ਹਨ ਨਾ ਕਿ ਇਹ ਵਿਸ਼ੇਸ਼ ਅਧਿਕਾਰ ਹਨ ਤੇ ਸੰਵਿਧਾਨ ਅਤੇ ਜੇਲ੍ਹ ਨਿਯਮ ਮੁਤਾਬਕ ਇਹ ਛੋਟੇ ਛੋਟੇ ਅਧਿਕਾਰ ਨਾ ਦੇਣੇ ਅਣਕਹੇ ਮਾਨਸਿਕ ਤਸ਼ੱਦਦ ਢਾਹੁੰਦੇ ਹਨ। ਉਹਨਾਂ ਨੇ ਤੁਰੰਤ ਇਸ ਮਾਮਲੇ ਵਿਚ ਦਰੁੱਸਤੀ ਵਾਲੇ ਕਦਮ ਚੁੱਕਣ ਦੀ ਮੰਗ ਕੀਤੀ।

Tags: Bikram Singh MajithiaShiromani Akali Dalstate jails
Share204Tweet128Share51

Related Posts

ਪੰਜਾਬ ਦੇ ਰਾਜਪਾਲ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ 50 ਫੌਗਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਸਤੰਬਰ 18, 2025

X Bio ਵਿੱਚੋਂ ‘ਮੰਤਰੀ’ ਸ਼ਬਦ ਹਟਾਉਣ ‘ਤੇ ਅਨਿਲ ਵਿਜ ਨੇ ਤੋੜੀ ਚੁੱਪੀ, ਕਿਹਾ . . .

ਸਤੰਬਰ 18, 2025

ਅਖਿਲੇਸ਼ ਯਾਦਵ ਨੇ ਗਾਇਕ ਮਨਕੀਰਤ ਔਲਖ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਕੀਤਾ ਸਨਮਾਨਿਤ

ਸਤੰਬਰ 18, 2025

ਮੰਤਰੀ ਹਰਦੀਪ ਮੁੰਡੀਆਂ ਨੇ ਹੜ੍ਹ ਨਾਲ ਨੁਕਸਾਨੇ ਗਏ ਘਰ ਲਈ ਦਿੱਤੀ 50,000 ਰੁਪਏ ਦੀ ਨਕਦ ਸਹਾਇਤਾ

ਸਤੰਬਰ 18, 2025

ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਓਵਰਸੀਜ਼ ਸਕਾਲਰਸ਼ਿਪ ਸਕੀਮ, ਬੱਚਿਆਂ ਨੂੰ ਮਿਲੇਗਾ ਵਿਦੇਸ਼ਾਂ ‘ਚ ਪੜ੍ਹਾਈ ਦਾ ਮੌਕਾ

ਸਤੰਬਰ 18, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਜਾ ਪੰਜਾਬ ਸਰਕਾਰ ਕੁਝ ਇਸਤਰਾਂ ਕਰ ਰਹੀ ਲੋਕਾਂ ਦੀ ਮਦਦ, ਸਿਰਫ 24 ਘੰਟਿਆਂ ‘ਚ ਮੈਡੀਕਲ ਕੈਂਪਾਂ ਦੇ ਇਲਾਜ ਵਿੱਚ 194% ਦਾ ਵਾਧਾ

ਸਤੰਬਰ 18, 2025
Load More

Recent News

ਪੰਜਾਬ ਦੇ ਰਾਜਪਾਲ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ 50 ਫੌਗਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਸਤੰਬਰ 18, 2025

X Bio ਵਿੱਚੋਂ ‘ਮੰਤਰੀ’ ਸ਼ਬਦ ਹਟਾਉਣ ‘ਤੇ ਅਨਿਲ ਵਿਜ ਨੇ ਤੋੜੀ ਚੁੱਪੀ, ਕਿਹਾ . . .

ਸਤੰਬਰ 18, 2025

ਅਖਿਲੇਸ਼ ਯਾਦਵ ਨੇ ਗਾਇਕ ਮਨਕੀਰਤ ਔਲਖ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਕੀਤਾ ਸਨਮਾਨਿਤ

ਸਤੰਬਰ 18, 2025

ਪੈਨਸ਼ਨਰਾਂ ਲਈ ਖੁਸ਼ਖਬਰੀ ! 1 ਅਕਤੂਬਰ ਤੋਂ ਬਦਲ ਜਾਵੇਗਾ NPS ਦਾ ਇਹ ਨਿਯਮ, ਮਿਲੇਗਾ ਵੱਡਾ ਫ਼ਾਇਦਾ

ਸਤੰਬਰ 18, 2025

ਮੰਤਰੀ ਹਰਦੀਪ ਮੁੰਡੀਆਂ ਨੇ ਹੜ੍ਹ ਨਾਲ ਨੁਕਸਾਨੇ ਗਏ ਘਰ ਲਈ ਦਿੱਤੀ 50,000 ਰੁਪਏ ਦੀ ਨਕਦ ਸਹਾਇਤਾ

ਸਤੰਬਰ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.