ਮੰਗਲਵਾਰ, ਮਾਰਚ 10, 2026 06:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਛੇਵੇਂ ਪਾਤਸ਼ਾਹ ਜੀ ਦਾ ਮੀਰੀ ਪੀਰੀ ਦਿਵਸ..

by propunjabtv
ਜੁਲਾਈ 9, 2022
in Featured News, ਪੰਜਾਬ
0

ਰਮਿੰਦਰ ਸਿੰਘ

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੰ੍ਰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਇਸ ੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਲਿਆ।

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਸਿੱਖ ਕੌਮ ਨੂੰ ਮੀਰੀ ਪੀਰੀ ਦੇ ਸਿਧਾਂਤ ਨਾਲ ਜੋੜ ਕੇ ਜੋ ਮਾਰਗ ਦਿਖਾਇਆ ਗਿਆ, ਉਹ ਅਧਿਆਤਮ ਨਾਲ ਜੁੜਨ ਦੇ ਨਾਲ-ਨਾਲ ਮਜਲੂਮਾਂ ਦੀ ਰੱਖਿਆ ਕਰਨ ਵਾਲਾ ਹੈ।

ਉਨਾਂ ਕਿਹਾ ਕਿ ਦੁਨੀਆਂ ਦੇ ਇਤਿਹਾਸ ਅੰਦਰ ਲੋਕ ਰੂਹਾਨੀਅਤ ਅਤੇ ਰਾਜਸੀ ਸ਼ਕਤੀ ਅੱਗੇ ਝੁਕਦੇ ਹਨ। ਉਨਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਰੂਹਾਨੀਅਤ ਤਾਕਤ ਨਾਲ ਲੋਕਾਈ ਨੂੰ ਆਪਣੇ ਨਾਲ ਜੋੜਿਆ। ਉਨਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਰੂਹਾਨੀਅਤ ਦੇ ਨਾਲ-ਨਾਲ ਸਿੱਖਾਂ ਨੂੰ ਰਾਜਸੀ ਸ਼ਕਤੀ ਲਈ ਵੀ ਪ੍ਰੇਰਿਆ। ਰਾਜਸੀ ਸ਼ਕਤੀ ਤੇਗ ਦੀ ਧਾਰ ਵਿੱਚੋਂ ਹੀ ਪੈਦਾ ਹੁੰਦੀ ਹੈ ਅਤੇ ਇਹ ਉਦੋਂ ਸੰਭਵ ਹੁੰਦਾ ਹੈ, ਜਦੋਂ ਤੇਗ ਫੜਨ ਵਾਲੀ ਕੌਮ ਵਿਚ ਏਕਤਾ ਤੇ ਇਤਫਾਕ ਹੋਵੇ।

ਉਨਾਂ ਸਿੱਖ ਕੌਮ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਸਿਧਾਂਤਾਂ ਨੂੰ ਸੰਭਾਲਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ ਅਤੇ ਆਪਣੀਆਂ ਰਵਾਇਤਾਂ ਤੇ ਪ੍ਰੰਪਰਾਵਾਂ ’ਤੇ ਪਹਿਰਾ ਦੇਣ ਲਈ ਆਖਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਛੇਵੇਂ ਪਾਤਸ਼ਾਹ ਜੀ ਦੇ ਮੀਰੀ ਪੀਰੀ ਦਿਵਸ ਦੀ ਸਿੱਖ ਸੰਗਤ ਨੂੰ ਵਧਾਈ ਦਿੱਤੀ।

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ ਗਏ।

 

 

Tags: miiri piri diwassgpc
Share204Tweet128Share51

Related Posts

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026
Load More

Recent News

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.