ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਬੰਧਕਾਂ ਵਲੋਂ ਸੰਗਤਾਂ ਦੀ ਸਹੂਲਤ ਲਈ ਨਵਾਂ ਉਪਰਾਲਾ ਕੀਤਾ ਗਿਆ ਹੈ।ਪ੍ਰਕਰਮਾ ‘ਚ ਡਿਊਟੀ ਨਿਭਾਉਣ ਵਾਲੇ ਸੇਵਾਦਾਰ ਨੂੰ ਹੁਣ ਵਾਕੀ-ਟਾਕੀ ਮੁਹੱਈਆ ਕਰਵਾਏ ਗਏ ਹਨ।ਜਿਨ੍ਹਾਂ ਦੀ ਮੱਦਦ ਨਾਲ ਸੇਵਾਦਾਰ ਕੰਟਰੋਲ ਰੂਮ ‘ਚ ਅਧਿਕਾਰੀਆਂ ਤੱਕ ਜਾਣਕਾਰੀ ਪਹੁੰਚਾਉਣਗੇ।
ਸੇਵਾਦਾਰਾਂ ਦਾ ਕਹਿਣਾ ਹੈ ਕਿ ਸੰਗਤਾਂ ਦੀ ਸਹੂਲਤ ਅਤੇ ਮਰਿਯਾਦਾ ਪ੍ਰਤੀ ਸੰਜੀਦਗੀ ਦਿਖਾਉਂਦਿਆਂ ਇਹ ਫੈਸਲਾ ਲਿਆ ਗਿਆ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਨੇ ਦੱਸਿਆ ਕਿ ਦੇਸ਼ਾਂ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਜੋ ਕਿ ਭਾਸ਼ਾ ਦੀ ਜਾਣਕਾਰੀ ਅਤੇ ਗੁਰੂ ਘਰ ਦੀ ਮਰਿਯਾਦਾ ਤੋਂ ਅਣਜਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ ਇਸ ਲਈ ਹੁਣ ਪ੍ਰਕਰਮਾ ‘ਚ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਵਾਕੀਟਾਕੀ ਦਿੱਤੇ ਜਾਣਗੇ ਤਾਂ ਜੋ ਉਹ ਆਪਣੇ ਸਮਾਰਟ ਫੋਨ ਦੀ ਵਰਤੋਂ ਨਾ ਕਰ ਕੇ ਸੰਜੀਦਗੀ ਨਾਲ ਡਿਊਟੀ ਨਿਭਾ ਸਕਣ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਅਤੇ ਗੁਰੂ ਘਰ ਦੀ ਮਰਿਯਾਦਾ ਦਾ ਧਿਆਨ ਰੱਖ ਸਕਣ।