ਸੰਸਦ ਮੈਂਬਰ ਸੰਜੇ ਸਿੰਘ ਨੇ ਨਿਯਮ 267 ਦੇ ਤਹਿਤ ਪੈਗਾਸਿਸ ਜਾਸੂਸੀ ਮਾਮਲੇ ’ਤੇ ਰਾਜ ਸਭਾ ਵਿੱਚ ਚਰਚਾ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਵੱਲੋਂ ਸਦਨ ਦੇ ਪਹਿਲਾਂ ਤੋਂ ਨਿਰਧਾਰਤ ਵਿਸ਼ਿਆਂ ਨੂੰ ਰੱਦ ਕਰਦਿਆਂ, ਦੇਸ਼ ਦੇ ਬਹੁਤ ਸਾਰੇ ਪੱਤਰਕਾਰਾਂ ਅਤੇ ਉੱਘੇ ਲੋਕਾਂ ਦੀ ਜਾਸੂਸੀ ਦੇ ਮਾਮਲੇ ਉੱਤੇ ਸਦਨ ਵਿੱਚ ਚਰਚਾ ਕਰਵਾਉਣ ਦੀ ਮੰਗ ਕੀਤੀ ਗਈ ਹੈ।