ਬੀਤੇ ਦਿਨੀਂ ਕਰਨਾਲ ‘ਚ ਹਰਿਆਣਾ ਪੁਲਿਸ ਵਲੋਂ ਕਿਸਾਨਾਂ ‘ਤੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਅੰਨ੍ਹਾ ਤਸ਼ੱਦਦ ਢਾਹਿਆ ਸੀ।ਜਿਸ ‘ਚ ਕਈ ਕਿਸਾਨ ਬੁਰੀ ਤਰ੍ਹਾਂ ਜਖ਼ਮੀ ਵੀ ਹੋਏ ਅਤੇ ਇਕ ਕਿਸਾਨ ਸ਼ਹੀਦ ਹੋ ਗਿਆ।ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ ‘ਚ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ‘ਤੇ ਵੱਡਾ ਦੋਸ਼ ਲਗਾਇਆ ਹੈ।ਖੱਟਰ ਦਾ ਕਹਿਣਾ ਹੈ ਕਿ ਜੋ ਕੁਝ ਹੋ ਰਿਹਾ ਹੈ, ਉਸ ‘ਚ ਪੰਜਾਬ ਦਾ ਹੱਥ ਹੈ।
ਜੇ ਅਜਿਹਾ ਨਾ ਹੁੰਦਾ ਤਾਂ ਕਿਸਾਨ ਆਗੂ ਰਾਜੇਵਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਡੂ ਨਾ ਖੁਵਾਉਂਦਾ।ਖੱਟਰ ਨੇ ਕਿਹਾ ਅੰਦੋਲਨ ਦੇ ਨਾਂ ‘ਤੇ ਜੋ ਵੀ ਹੋ ਰਿਹਾ ਹੈ, ਉਸ ਲਈ ਹਰਿਆਣਾ ਨੂੰ ਗਲਤ ਦੱਸਿਆ ਗਿਆ ਹੈ।ਦੱਸ ਦੇਈਏ ਕਿ ਪੰਜਾਬ ਸਰਕਾਰ ਵਲੋਂ ਗੰਨੇ ਦੇ ਰੇਟ ਵਧਾਉਣ ਪਿੱਛੋਂ ਰਾਜੇਵਾਲ ਨੇ ਕੈਪਟਨ ਦਾ ਮੂੰਹ ਮਿੱਠਾ ਕਰਵਾਇਆ ਸੀ।ਜਿਸ ਨੂੰ ਲੈ ਕੇ ਸੀਐੱਮ ਖੱਟਰ ਦਾ ਕਹਿਣਾ ਹੈ ਕਿ ਹਰਿਆਣਾ ‘ਚ ਜੋ ਕੁਝ ਹੋ ਰਿਹਾ ਹੈ, ਉਸ ਪਿੱਛੇ ਪੰਜਾਬ ਦਾ ਹੱਥ ਹੈ।