ਸ਼ਨੀਵਾਰ, ਨਵੰਬਰ 14, 2026 02:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਲਾਤ ਨਾ ਸੁਧਰੇ ਤਾਂ ਕਰਾਂਗੇ ਮੁਕੰਮਲ ਲੌਕਡਾਊਨ : ਮੁੱਖ ਮੰਤਰੀ

by propunjabtv
ਮਈ 3, 2021
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਭਾਵੇਂ ਇਹ ਸਪੱਸ਼ਟ ਕਰ ਦਿੱਤਾ ਕਿ ਉਹ ਮੁਕੰਮਲ ਤੇ ਸਖਤ ਲੌਕਡਾਊਨ ਦੇ ਹੱਕ ਵਿੱਚ ਨਹੀਂ ਪਰ ਨਾਲ ਹੀ ਸੂਬੇ ਵਿੱਚ ਲਗਾਈਆਂ ਬੰਦਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਥਿਤੀ ਵਿੱਚ ਸੁਧਾਰ ਨਾ ਹੋਇਆ ਤਾਂ ਮੁਕੰਮਲ ਲੌਕਡਾਊਨ ਲਗਾਉਣ ਉਤੇ ਵਿਚਾਰ ਕਰਨ ਲਈ ਮਜਬੂਰ ਹੋਣਾ ਪਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਵਿੱਚ ਹੁਣ ਤੱਕ ਸੰਪੂਰਨ ਲੌਕਡਾਊਨ ਦੇ ਆਦੇਸ਼ ਦੇਣ ਤੋਂ ਗੁਰੇਜ਼ ਹੀ ਕੀਤਾ ਹੈ ਕਿਉਂਕਿ ਇਸ ਨਾਲ ਸਭ ਤੋਂ ਵੱਧ ਮਾਰ ਗਰੀਬਾਂ ਨੂੰ ਪੈਂਦੀ ਹੈ। ਪਰਵਾਸੀ ਮਜ਼ਦੂਰਾਂ ਨੂੰ ਹਿਜਰਤ ਕਰਨੀ ਪੈਂਦੀ ਹੈ ਅਤੇ ਉਦਯੋਗਾਂ ਨੂੰ ਹਫੜਾ-ਦਫੜੀ ਪੈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਵੱਲੋਂ ਬੰਦਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਸਖਤ ਕਦਮ ਚੁੱਕਣੇ ਪੈ ਸਕਦੇ ਹਨ।

ਸੂਬੇ ਵਿੱਚ ਮੌਜੂਦਾ ਸਮੇਂ ਹਲਕੇ ਲੌਕਡਾਊਨ ਦੀ ਸਥਿਤੀ ਹੈ। ਸਰਕਾਰ ਵੱਲੋਂ ਐਤਵਾਰ ਨੂੰ ਲਗਾਈਆਂ ਹੋਰ ਰੋਕਾਂ ਦੇ ਨਾਲ ਸਖਤ ਬੰਦਸ਼ਾਂ ਲਗਾਈਆਂ ਗਈਆਂ ਹਨ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੀਟਿੰਗ ਵਿੱਚ ਦੱਸਿਆ ਕਿ ਮੌਜੂਦਾ ਰੋਕਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ।

ਕੋਵਿਡ ਸਥਿਤੀ ਦੀ ਸਮੀਖਿਆ ਕਰਨ ਲਈ ਸੱਦੀ ਗਈ ਵਰਚੁਅਲ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਅੱਜ ਰੈਸਟੋਰੈਂਟ ਤੋਂ ਲੋਕਾਂ ਨੂੰ ਖੁਦ ਖਾਣਾ ਲੈ ਕੇ ਜਾਣ ਦੀ ਰੋਕ ਦੇ ਵੀ ਹੁਕਮ ਦਿੱਤੇ ਕਿਉਂਕਿ ਇਸ ਸਹੂਲਤ ਦੇ ਬਹਾਨੇ ਨੌਜਵਾਨ ਬਾਹਰ ਘੁੰਮਣ ਨਿਕਲ ਜਾਂਦੇ ਸਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਿਰਫ ਖਾਣੇ ਦੀ ਹੋਮ ਡਲਿਵਰੀ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਖਾਦਾਂ ਦੀ ਵਿਕਰੀ ਵਾਲੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ।

ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਉਹ ਪੰਜਾਬ ਨੂੰ ਹੋਰਨਾਂ ਸੂਬਿਆਂ ਦੇ ਰਾਹ ਨਹੀਂ ਜਾਣ ਦੇਣਗੇ ਜਿੱਥੇ ਮਰੀਜ਼ ਸੜਕਾਂ ਉਤੇ ਪਾਏ ਦੇਖੇ ਜਾ ਸਕਦੇ ਹਨ। ਉਨ੍ਹਾਂ ਉਦਯੋਗਾਂ ਨੂੰ ਆਪਣੇ ਸੀ.ਐਸ.ਆਰ. ਫੰਡਾਂ ਦੀ ਵਰਤੋਂ ਟੀਕਾਕਰਨ ਅਤੇ ਮਾਮੂਲੀ ਤੇ ਸਾਧਾਰਣ ਲੱਛਣਾਂ ਵਾਲੇ ਮਜ਼ਦੂਰਾਂ ਦਾ ਇਲਾਜ ਕਰਵਾਉਣ ਲਈ ਕਰਨ ਲਈ ਆਖਿਆ ਤਾਂ ਜੋ ਉਹ ਘਰ ਰਹਿ ਸਕਣ ਜਿਸ ਨਾਲ ਹਸਪਤਾਲਾਂ ‘ਤੇ ਦਬਾਅ ਘਟੇਗਾ।

 

Tags: coronalockdownpunjab
Share205Tweet128Share51

Related Posts

ਖਰੜ ਤੋਂ ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ . . . .

ਨਵੰਬਰ 13, 2026

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026

ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ‘ਆਪ’ ਨੇ 31 ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ

ਨਵੰਬਰ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026
Load More

Recent News

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026

ਖਰੜ ਤੋਂ ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ . . . .

ਨਵੰਬਰ 13, 2026

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਚੌਥੀ ਰਾਸ਼ਟਰੀ ਮੂਟ ਕੋਰਟ ਪ੍ਰਤੀਯੋਗਤਾ 2026 ਦੀ ਮੇਜ਼ਬਾਨੀ ਕੀਤੀ

ਨਵੰਬਰ 13, 2026

ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ‘ਆਪ’ ਨੇ 31 ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.