ਸਮਾਜਵਾਦੀ ਪਾਰਟੀ (ਸਪਾ) ਪ੍ਰਧਾਨ ਅਖਿਲੇਸ਼ ਯਾਦਵ ਨੇ ਸੱਤਾਧਾਰੀ ਭਾਜਪਾ ’ਤੇ ਦੇਸ਼ ਦੀਆਂ ਜਮਹੂਰੀ ਸੰਸਥਾਵਾਂ ਅਤੇ ਸੰਵਿਧਾਨ ਨੂੰ ਨਿਸ਼ਾਨਾ ਬਣਾਏ ਜਾਣ ਦਾ ਦੋਸ਼ ਲਾਉਂਦਿਆਂ,ਅੱਜ ਕਿਹਾ ਕਿ ਜੇਕਰ ਭਾਜਪਾ ਵੱਧ ਤਾਕਤਵਰ ਹੋ ਗਈ ਤਾਂ ਹੋ ਸਕਦਾ ਹੈ ਕਿ ਲੋਕਾਂ ਤੋਂ ਵੋਟ ਪਾਉਣ ਦਾ ਅਧਿਕਾਰ ਵੀ ਖੋਹ ਲਿਆ ਜਾਵੇ।
ਇਹ ਵੀ ਪੜ੍ਹੋ : PM Modi’s Assets: ਪ੍ਰਧਾਨ ਮੰਤਰੀ ਕੋਲ 2.23 ਕਰੋੜ ਰੁਪਏ ਤੋਂ ਵੱਧ ਦੀ ਸੰਪਤੀ..
ਅਖਿਲੇਸ਼ ‘ਅਗਸਤ ਕ੍ਰਾਂਤੀ ਦਿਵਸ’ ਮੌਕੇ ਝਾਊਵਾ ਪਿੰਡ ਵਿੱਚ ਕਰਵਾਏ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕੁੱਝ ਦੇਸ਼ਾਂ ਦੀਆਂ ਉਦਾਹਰਣਾਂ ਦਿੱਤੀਆਂ, ਜਿੱਥੇ ‘ਵੋਟ ਪਾਉਣ ਦਾ ਅਧਿਕਾਰ ਨਹੀਂ ਹੈ’। ਉਨ੍ਹਾਂ ਨੇ ਚੀਨ ਅਤੇ ਰੂਸ ਦੀ ਚੋਣ ਪ੍ਰਣਾਲੀ ’ਤੇ ਵੀ ਸਵਾਲ ਉਠਾਏ।
ਬਿਹਾਰ ਵਿੱਚ ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੇ ਨਿਤੀਸ਼ ਕੁਮਾਰ ਦਾ ਭਾਜਪਾ ਛੱਡਣ ਦਾ ਸਵਾਗਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਹੁਣ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਲੋਕ ਅਤੇ ਸਿਆਸੀ ਪਾਰਟੀਆਂ ਵੀ ਭਾਜਪਾ ਦੇ ਨਾਲ ਖੜ੍ਹਨਗੀਆਂ।
ਬਿਹਾਰ ‘ਚ ਜਨਤਾ ਦਲ ਯੂਨਾਈਟਿਡ ਦੇ ਨੇਤਾ ਨਿਤੀਸ਼ ਕੁਮਾਰ ਦੇ ਐੱਨਡੀਏ ਛੱਡਣ ਅਤੇ ਫਿਰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਨੂੰ ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੇ ਚੰਗੀ ਸ਼ੁਰੂਆਤ ਦੱਸਿਆ ਹੈ।