ਦਿੱਲੀ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ‘ਗਿਆਨ ਸਾਂਝਾ ਸਮਝੌਤੇ’ ਪਿੱਛੋਂ ਪੰਜਾਬ ਦੀ ਸਿਆਸਤ ਭਖ ਗਈ ਹੈ। ਪੰਜਾਬ ਦੀਆਂ ਵਿਰੋਧੀ ਧਿਰਾਂ ਨੇ ਆਪ ਨੂੰ ਇਸ ਮੁੱਦੇ ਉਤੇ ਘੇਰ ਲਿਆ ਹੈ। ਵਿਰੋਧੀ ਧਿਰਾਂ ਦਾ ਦੋਸ਼ ਹੈ ਕਿ ਹੁਣ ਦਿੱਲੀ ਦਾ ਮੁੱਖ ਮੰਤਰੀ ਕਿਸੇ ਵੀ ਅਧਿਕਾਰੀ ਜਾਂ ਮੰਤਰੀ ਨੂੰ ਦਿੱਲੀ ਬੁਲਾ ਸਕਦਾ ਹੈ ਤੇ ਕੋਈ ਵੀ ਹੁਕਮ ਦੇ ਸਕਦਾ ਹੈ।
जब ज़मीर गिरवी रख दिया जाए तब आपकी कोई ताक़त मायने नही रखती…
Today, with this agreement CM @BhagwantMann has accepted that Punjab will be a subservient State to Delhi and work under its diktat. pic.twitter.com/P7Vj6rWXUX
— Navjot Singh Sidhu (@sherryontopp) April 26, 2022
ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਸ ਸਮਝੌਤੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਲਿਖਿਆ ਹੈ-”ਜਦ ਜ਼ਮੀਰ ਗਹਿਣੇ ਰੱਖ ਦਿੱਤੀ ਜਾਵੇ ਤਾਂ ਤੁਹਾਡੀ ਤਾਕਤ ਕੋਈ ਮਾਇਨਾ ਨਹੀਂ ਰੱਖਦੀ….
ਅੱਜ ਦੇ ਇਸ ਸਮਝੌਤੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਮੰਨ ਲਿਆ ਹੈ ਕਿ ਪੰਜਾਬ ਦਿੱਲੀ ਦਾ ਤਾਬਿਆਦਾਰ ਬਣਕੇ ਇਸਦੀ ਤਾਨਾਸ਼ਾਹੀ ਹੇਠ ਕੰਮ ਕਰੇਗਾ।”
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਸਮਝੌਤੇ ਉਤੇ ਆਖਿਆ ਹੈ ਕਿ ਪੰਜਾਬ ਲਈ ਇਹ ਕਾਲਾ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਮਓਯੂ ‘ਤੇ ਦਸਤਖਤ ਕਰਕੇ ਪੰਜਾਬ ਵਿੱਚ ਦਿੱਲੀ ਸਰਕਾਰ ਦੀ ਦਖਲਅੰਦਾਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਸੁਖਬੀਰ ਨੇ ਆਖਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਭਗਵੰਤ ਮਾਨ ਨੂੰ ਬੰਦੀ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਸਮਝੌਤੇ ਨਾਲ ਅੱਜ ਤੋਂ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ, ਸਗੋਂ ਕੇਜਰੀਵਾਲ ਬਣ ਗਿਆ ਹੈ।