2022 ਵਿਧਾਨ ਸਭਾ ਚੋਣਾਂ ‘ਚ ਬੁਰੀ ਤਰ੍ਹਾਂ ਹਾਰਨ ਤੇ ਆਮ ਆਦਮੀ ਪਾਰਟੀ ਦੀ 92 ਸੀਟਾਂ ਨਾਲ ਧਮਾਕੇਦਾਰ ਜਿੱਤ ਤੋਂ ਬਾਅਦ ਪ੍ਰੋ-ਪੰਜਾਬ ਦੇ ਪੱਤਰਕਾਰ ਵਿਕਰਮ ਕੰਬੋਜ ਨੇ ਕਾਂਗਰਸ ਪਾਰਟੀ ਦੀ ਹੋਈ ਹਾਰ ‘ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨਾਲ ਗੱਲਬਾਤ ਕੀਤੀ।
ਗੱਲਬਾਤ ਦੌਰਾਨ ਜਿੱਥੇ ਸੁੱਖੀ ਰੰਧਾਵਾ ‘ਆਪ’ ਨੂੰ ਵਧਾਈ ਦਿੱਤੀ, ਉਥੇ ਹੀ ਕਾਂਗਰਸ ਪਾਰਟੀ ਦੀ ਹੋਈ ਹਾਰ ਦੇ ਵੱਡੇ ਕਾਰਨਾਂ ਬਾਰੇ ਵੀ ਗੱਲ ਕੀਤੀ। ਗੱਲਬਾਤ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਦੀ ਜਿੱਤ ਦਾ ਇਕ ਵੱਡਾ ਕਾਰਨ ਨਵਜੋਤ ਸਿੱਧੂ ਨੂੰ ਵੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਕਿਸੇ ਦਾ ਧੰਨਵਾਦ ਕਰਨਾ ਚਾਹੀਦਾ ਹੈ ਤਾਂ ਉਹ ਨਵਜੋਤ ਸਿੱਧੂ ਹੈ।
ਜ਼ਿਕਰਯੋਗ ਹੈ ਕਿ ਸੁਖਜਿੰਦਰ ਰੰਧਾਵਾ ਵਲੋਂ ਵਿਰੋਧੀ ਪਾਰਟੀ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ ਗਿਆ ਹੈ।ਇਸ ਤੋਂ ਇਲਾਵਾ ਸੁਖਜਿੰਦਰ ਰੰਧਾਵਾ ਨੇ ਇਹ ਵੀ ਕਿਹਾ ਕਿ ਜੇਕਰ ਕੇਜਰੀਵਾਲ ਨੂੰ ਕਿਸੇ ਦਾ ਧੰਨਵਾਦ ਕਰਨਾ ਚਾਹੀਦਾ ਹੈ ਤਾਂ ਉਹ ਹੈ ਨਵਜੋਤ ਸਿੰਘ ਸਿੱਧੂ ਉਨਾਂ੍ਹ ਨੂੰ ਗੁਲਦਸਤਾ ਦੇ ਕੇ ਉਨਾਂ੍ਹ ਦਾ ਧੰਨਵਾਦ ਕਰਕੇ ਕਹਿਣਾ ਚਾਹੀਦਾ ਹੈ ਕਿ ਤੂੰ ਤਾਂ ‘ਕਾਂਗਰਸ ਦੇ ਫੱਟੇ ਚੱਕ ਦਿੱਤੇ’ ਤੇ ਨਾਲ ਹੀ ਉਨਾਂ੍ਹ ਨੂੰ ਸੁਨੀਲ ਜਾਖੜ ਦਾ ਧੰਨਵਾਦ ਕਰਨਾ ਚਾਹੀਦਾ ਹੈ।
ਇਸ ਤੋਂ ਇਲਾਵਾ ਉਨਾਂ੍ਹ ਨੇ ਅਕਾਲੀ ਦਲ ਦੀ ਆਗੂ ਬੀਬਾ ਹਰਸਿਮਰਤ ਕੌਰ ਬਾਦਲ ‘ਤੇ ਵੀ ਨਿਸ਼ਾਨਾ ਸਾਧਿਆ ਹੈ ਕਿ ਉਨ੍ਹਾਂ ਕਿਹਾ ਕਿ ‘ ਮੇਰੀ ਭੈਣ ਹਰਸਿਮਰਤ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਖੜ੍ਹ ਕੇ ਕਿਹਾ ਕਿ ਸੀ ਕਿ ਬੇਅਦਬੀ ਕਰਨ ਵਾਲਿਆਂ ਦਾ ਕੱਖ ਨਾ ਰਹੇ ਤੇ ਮੈਂਨੂੰ ਲੱਗਦਾ ਹੈ ਕਿ ਵਾਹਿਗੁਰੂ ਨੇ ਉਨ੍ਹਾਂ ਦੀ ਸੁਣ ਲਈ, ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਅਕਾਲੀ ਦੇ ਵੱਡੇ ਲੀਡਰ ਹਾਰ ਗਏ, ਭਰਾ ਜੇਲ ‘ਚ ਚਲਾ ਗਿਆ, ਪ੍ਰਮਾਤਮਾ ਨੇ ਉਨ੍ਹਾਂ ਦੀ ਸੁਣ ਲਈ।