ਬੀਤੇ ਦਿਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਵੱਲੋਂ ਪ੍ਰੈੱਸ ਕਾਨਫਰੰਸ ਕਰ ਅਕਾਲੀ ਦਲ ਨੂੰ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੇ ਇਲਜ਼ਾਮ ਲਗਾਏ ਗਏ | ਜਿਸ ਤੋ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਪ੍ਰੈੱਸ ਕਾਨਫਰੰਸ ਕਰ ਜਵਾਬ ਦਿੱਤਾ ਗਿਆ ਕਿਹਾ- ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਅਪੀਲ ਕਰਦਾ ਹੈ ਕਿ ਉਹ ਕਿਸਾਨ ਅੰਦੋਲਨ ਨੂੰ ਸਿਆਸਤ ਤੋਂ ਪਰ੍ਹੇ ਰੱਖਣ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅੰਦੋਲਨ ਨੂੰ ਬਦਨਾਮ ਕਰਨ ਅਤੇ 16 ਸਤੰਬਰ ਨੂੰ ਅਕਾਲੀ ਵਰਕਰਾਂ ਨਾਲ ਬਦਸਲੂਕੀ ਕਰਨ ਵਾਲਿਆਂ ਦੀ ਪਹਿਚਾਣ ਹੋਣ ਤੋਂ ਬਾਅਦ ਵੀ ਕਿਸਾਨ ਆਗੂਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਅਕਾਲੀ ਦਲ ਨੇ ਕਿਹਾ ਕਿ ਸਿਆਸੀ ਮੁੱਦਿਆਂ ‘ਤੇ ਬਹਿਸ ਕਰਨ ਲਈ ਤਿਆਰ ਹਾਂ, ਪਰ ਕਿਸਾਨ ਮੰਚ ਦੀ ਵਰਤੋਂ ਸਿਆਸਤ ਲਈ ਨਹੀਂ ਕੀਤੀ ਜਾਣੀ ਚਾਹੀਦੀ। ਅਸੀਂ ਉਨ੍ਹਾਂ ਵੱਲੋਂ ਦਿੱਤੇ ਬਿਆਨ ਨੂੰ ਨਹੀਂ ਸਮਝ ਪਾ ਰਹੇ ਕਿ ਪ੍ਰਦਰਸ਼ਨ ਲਈ ਸਿਰਫ ਅਕਾਲੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਹੀ ਦਿੱਲੀ ਕਿਉਂ ਜਾਣਾ ਚਾਹੀਦਾ ਸੀ।
ਉਨ੍ਹਾਂ ਕਿਹਾ ਕਿ ਰਾਜੇਵਾਲ ਸਾਬ੍ਹ ਕਾਂਗਰਸ ਵੱਲੋਂ 2017 ‘ਚ ਏਪੀਐਮਸੀ ਐਕਟ ‘ਚ ਸੋਧਾਂ ਕਰਨ ਅਤੇ ਪੰਜਾਬ ਲਈ ਖੇਤੀ ਆਰਡੀਨੈਂਸ ਬਣਾਉਣ ‘ਤੇ ਚੁੱਪ ਕਿਉਂ ਹਨ? ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਸਾਨ ਭਾਈਚਾਰੇ ਦੇ ਸਮਰਥਨ ਵਿੱਚ ਕੇਂਦਰੀ ਮੰਤਰਾਲੇ ਤੋਂ ਅਸਤੀਫ਼ਾ ਦਿੱਤਾ ਅਤੇ ਸੰਸਦ ਵਿੱਚ ਕਿਸਾਨਾਂ ਦੀਆਂ ਮੰਗਾਂ ਦੀ ਵਕਾਲਤ ਕੀਤੀ। 17 ਸਤੰਬਰ ਦਾ ਰੋਸ ਮਾਰਚ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਸੀ, ਕਿਸਾਨ ਆਗੂਆਂ ਨੂੰ ਇਸ ਦੀ ਸ਼ਲਾਘਾ ਕਰਨੀ ਚਾਹੀਦੀ ਸੀ।