2022 ਵਿਧਾਨ ਸਭਾ ਚੋਣਾਂ ‘ਚ ਬੁਰੀ ਤਰ੍ਹਾਂ ਹਾਰਨ, ਆਮ ਆਦਮੀ ਪਾਰਟੀ ਦੀ 92 ਸੀਟਾਂ ਨਾਲ ਧਮਾਕੇਦਾਰ ਜਿੱਤ ਤੇ ਆਪਣੇ ਪਾਰਟੀ ਪ੍ਰਧਾਨ ਤੋਂ ਦਿੱਤੇ ਅਸਤੀਫੇ ਤੋਂ ਬਾਅਦ ਪ੍ਰੋ-ਪੰਜਾਬ ਦੇ ਪੱਤਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਗੱਲਬਾਤ ਕੀਤੀ। ਗੱਲਬਾਤ ਦੌਰਾਨ ਜਿੱਥੇ ਉਨ੍ਹਾਂ ਆਪਣੀ ਹਾਰ ਦੇ ਕਾਰਨਾਂ ਬਾਰੇ ਗੱਲ ਕੀਤੀ ਉਥੇ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਦਾ ਮੁੱਖ ਕਾਰਨ ਸੁਖਬੀਰ ਬਾਦਲ ਨੂੰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਮੇਰੇ ਵਾਂਗ ਹੀ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਸੁਖਬੀਰ ਬਾਦਲ ਕਾਰਨ ਹੋਈ ਹੈ ਉਨ੍ਹਾਂ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਤੇ ਨਵੇਂ ਲੋਕਾਂ ਨੂੰ ਮੌਕਾ ਦੇਣਾ ਚਾਹੀਦਾ ਹੈ।
ਸੁਖਬੀਰ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ਦਾ ਕੋਈ ਭਵਿੱਖ ਨਹੀਂ ਹੈ।
ਪ੍ਰਕਾਸ਼ ਸਿੰਘ ਬਾਦਲ ਦੀ ਹਾਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਨਾਮੋਸ਼ੀ ਕੋਈ ਨਹੀਂ ਹੋ ਸਕਦੀ ਹੈ ਪ੍ਰਕਾਸ਼ ਸਿੰਘ ਬਾਦਲ ਵੀ ਹਾਰ ਗਏ ਅਜਿਹੇ ‘ਚ ਵੀ ਸੁਖਬੀਰ ਅਸਤੀਫਾ ਨਾ ਦੇਣ ਤਾਂ ਅਕਾਲੀ ਦਲ ਦਾ ਕੋਈ ਭਵਿੱਖ ਨਹੀਂ ਹੈ।