ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਕਿਸਾਨ ਅੰਦੋਲਨ ਨੂੰ ਸਿਆਸਤ ਤੋਂ ਉੱਪਰ ਰੱਖਕੇ ਤੇ ਉਨ੍ਹਾਂ ਗੁੰਡਿਆਂ ਵਿਰੁੱਧ ਠੋਸ ਕਾਰਵਾਈ ਕਰਨ ਦੀ ਬੇਨਤੀ ਕੀਤੀ ਜਿਨ੍ਹਾਂ ਨੇ ਅਕਾਲੀ ਦਲ ਵਲੋਂ ਸੰਸਦ ਤੱਕ ਕੱਢੇ ਜਾਣ ਵਾਲੇ ਮਾਰਚ ‘ਚ ਸ਼ਾਮਲ ਹੋਣ ਲਈ ਦਿੱਲੀ ਜਾ ਰਹੇ ਅਕਾਲੀ ਵਰਕਰਾਂ ਨੂੰ ਨਿਸ਼ਾਨਾ ਬਣਾਇਆ ਸੀ।
ਇੱਕ ਪ੍ਰੈਸ ਕਾਨਫ੍ਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਇਹ ਮੰਨਣ ਦੇ ਬਾਵਜੂਦ ਕਿ ਕੁਝ ਗਲਤ ਅਨਸਰ ਕਿਸਾਨ ਸੰਘਰਸ਼ ਨੂੰ ਬਦਨਾਮ ਕਰਨਾ ਚਾਹੁੰਦੇ ਹਨ।
ਪ੍ਰੋਫੈਸਰ ਚੰਦੂਮਾਜਰਾ ਅਤੇ ਗਰੇਵਾਲ ਨੇ ਰਾਜੇਵਾਲ ਦੇ ਉਸ ਬਿਆਨ ‘ਤੇ ਇਤਰਾਜ਼ ਜ਼ਾਹਿਰ ਕੀਤਾ ਕਿ ਸਿਰਫ ਅਕਾਲੀ ਦਲ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਹੀ ਦਿੱਲੀ ‘ਚ ਵਿਰੋਧ ਪ੍ਰਦਰਸ਼ਨ ਕਰਨਾ ਚਾਹੀਦਾ ਸੀ।ਅਸੀਂ ਇਹ ਸਮਝਣ ‘ਚ ਅਸਫਲ ਰਹੇ ਕਿ ਉਸਨੂੰ ਹਜ਼ਾਰਾਂ ਲੋਕਾਂ ਦੇ ਵਿਰੋਧ ‘ਚ ਕੀ ਇਤਰਾਜ਼ ਹੈ।