ਐਤਵਾਰ, ਜੁਲਾਈ 13, 2025 09:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਕਾਲੀ ਦਲ ਨੇ ਰਾਜਪਾਲ ਕੋਲ ਪ੍ਰਗਟਾਇਆ ਖਦਸ਼ਾ, ਕਿਹਾ- ਬਿਕਰਮ ਮਜੀਠੀਆ ਦੀ ਜਾਨ ਨੂੰ ਜੇਲ੍ਹ ‘ਚ ਖ਼ਤਰਾ

by propunjabtv
ਜੂਨ 8, 2022
in ਪੰਜਾਬ, ਰਾਜਨੀਤੀ
0

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਦੱਸਿਆ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਜੇਲ੍ਹ ‘ਚ ਖ਼ਤਰਾ ਹੈ ਤੇ ਇਸ ਦੇ ਨਾਲ ਹੀ ਉਨ੍ਹਾਂ ‘ਤੇ ਕੋਈ ਵੀ ਬਰਾਮਦਗੀ ਪਾ ਕੇ ਉਨ੍ਹਾਂ ਨੂੰ ਇਕ ਹੋਰ ਝੂਠੇ ਮੁਕੱਦਮੇ ‘ਚ ਫਸਾਇਆ ਜਾ ਸਕਦਾ ਹੈ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਇਯਾਲੀ ਤੇ ਮਜੀਠੀਆ ਦੀ ਧਰਮ ਪਤਨੀ ਵਿਧਾਇਕਾ ਗਨੀਵ ਕੌਰ ਸਮੇਤ ਅਕਾਲੀ ਦਲ ਦੇ ਇਕ ਵਫ਼ਦ ਨੇ ਅੱਜ ਰਾਜਪਾਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਕਿਹਾ ਕਿ ਉਹ ਹਰਪ੍ਰੀਤ ਸਿੱਧੂ ਨੂੰ ਏ.ਡੀ.ਜੀ.ਪੀ. ਜੇਲ੍ਹਾਂ ਦੇ ਦਿੱਤੇ ਐਡੀਸ਼ਨ ਚਾਰਜ ਨੂੰ ਵਾਪਸ ਲੈਣ ਲਈ ਤੁਰੰਤ ਹਦਾਇਤਾਂ ਜਾਰੀ ਕਰਨ।

ਵਫ਼ਦ ਨੇ ਰਾਜਪਾਲ ਦੇ ਧਿਆਨ ‘ਚ ਲਿਆਂਦਾ ਕਿ ਪਿਛਲੀ ਸਰਕਾਰ ਵਾਂਗ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵੀ ਹਰਪ੍ਰੀਤ ਸਿੱਧੂ ਦੇ ਹੱਥਾਂ ਵਿੱਚ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਅਫ਼ਸਰ ਜੋ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਪੈਸ਼ਲ ਟਾਸਕ ਫੋਰਸ ਦੇ ਮੁਖੀ ਵਜੋਂ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ, ਨੂੰ ਏ.ਡੀ.ਜੀ.ਪੀ. ਜੇਲ੍ਹਾਂ ਦਾ ਐਡੀਸ਼ਨਲ ਚਾਰਜ ਸਿਰਫ ਬਿਕਰਮ ਮਜੀਠੀਆ ਨਾਲ ਨਿੱਜੀ ਕਿੜਾਂ ਕੱਢਣ ਵਾਸਤੇ ਦਿੱਤਾ ਗਿਆ ਹੈ। ਅਜਿਹਾ ਕਰਨਾ ਆਮ ਆਦਮੀ ਪਾਰਟੀ ਵਾਸਤੇ ਸਿਆਸੀ ਤੌਰ ‘ਤੇ ਲਾਹੇਵੰਦ ਹੈ ਕਿਉਂਕਿ ਇਸ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲਾਂ ਹੀ ਮਜੀਠੀਆ ਨਾਲ ਲੱਗਦੇ ਹਨ ਕਿਉਂਕਿ ਉਨ੍ਹਾਂ ਨੂੰ ਨਸ਼ਿਆਂ ਦੇ ਮਾਮਲੇ ‘ਚ ਉਨ੍ਹਾਂ ਖ਼ਿਲਾਫ਼ ਲਾਏ ਦੋਸ਼ਾਂ ਲਈ ਉਨ੍ਹਾਂ ਤੋਂ ਮੁਆਫੀ ਮੰਗਣੀ ਪਈ ਹੈ।

ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਦੋਂ ਤੱਕ ਹਰਪ੍ਰੀਤ ਸਿੰਘ ਸਿੱਧੂ ਏ.ਡੀ.ਜੀ.ਪੀ. ਜੇਲ੍ਹਾਂ ਰਹੇਗਾ, ਮੇਰੇ ਭਰਾ ਦੀ ਜੇਲ੍ਹ ‘ਚ ਜਾਨ ਸੁਰੱਖਿਅਤ ਨਹੀਂ ਹੈ। ਪੁਲਸ ਅਫ਼ਸਰ ਉਨ੍ਹਾਂ ਦੇ ਭਰਾ ਦਾ ਨੁਕਸਾਨ ਕਰਨ ਵਾਸਤੇ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਮਜੀਠੀਆ ਨੂੰ ਖ਼ਤਮ ਕੀਤਾ ਜਾ ਸਕਦਾ ਹੈ ਜਾਂ ਫਿਰ ਉਨ੍ਹਾਂ ਨੂੰ ਇਕ ਹੋਰ ਝੂਠੇ ਕੇਸ ‘ਚ ਸਫਾਇਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਕਿ ਸਿੱਧੂ ਜਿਸ ਦੀ ਮਜੀਠੀਆ ਪਰਿਵਾਰ ਨਾਲ ਦੁਸ਼ਮਣੀ ਹੈ, ਨੂੰ ਸੁਪਰ ਡੀ.ਜੀ.ਪੀ ਵਜੋਂ ਕੰਮ ਨਹੀਂ ਕਰਨ ਦੇਣਾ ਚਾਹੀਦਾ। ਵਫ਼ਦ ਨੇ ਦੱਸਿਆ ਕਿ ਪੁਲਸ ਅਫ਼ਸਰ ਨਾ ਸਿਰਫ ਐੱਸ.ਟੀ.ਐੱਫ. ਦੇ ਮੁਖੀ ਵਜੋਂ ਮਜੀਠੀਆ ਦੇ ਖ਼ਿਲਾਫ਼ ਦੋਸ਼ਾਂ ਦੀ ਜਾਂਚ ਲਈ ਐੱਸ.ਟੀ.ਐੱਫ. ਗਠਿਤ ਕਰਵਾਉਣ ਲਈ ਜ਼ਿੰਮੇਵਾਰ ਹਨ ਬਲਕਿ ਉਹ ਇਸ ਨੂੰ ਕੰਟਰੋਲ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਿੱਧੂ ਨੂੰ ਜੇਲ੍ਹ ਵਿਭਾਗ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ ਤਾਂ ਜੋ ਉਹ ਮਜੀਠੀਆ ਦੇ ਖ਼ਿਲਾਫ਼ ਹੋਰ ਝੂਠੇ ਸਬੂਤ ਜੁਟਾ ਸਕਣ।

ਅਕਾਲੀ ਦਲ ਦੇ ਵਫ਼ਦ ਨੇ ਇਹ ਵੀ ਦੱਸਿਆ ਕਿ ਕਿਵੇਂ ਮਜੀਠੀਆ ਨਾਲ ਜੇਲ੍ਹ ‘ਚ ਅਣਮਨੁੱਖੀ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ 8 ਬਾਈ 8 ਸਾਈਜ਼ ਦੀ ਜੇਲ੍ਹ ਵਿੱਚ ਰੱਖਿਆ ਗਿਆ ਹੈ। ਮਜੀਠੀਆ ਨੂੰ ਇਸ ਸੈੱਲ ‘ਚ ਤਬਦੀਲ ਕਰਨ ਦਾ ਮਕਸਦ ਸਿਰਫ ਉਨ੍ਹਾਂ ਨੂੰ ਜ਼ਲੀਲ ਕਰਨਾ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨਾ ਹੈ।

Tags: akali dalBikram Majithiadanger jail
Share198Tweet124Share50

Related Posts

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

ਰਸੋਈ ‘ਚ ਵਰਤੀ ਇੱਕ ਲਾਪਰਵਾਹੀ ਨੇ ਖ਼ਤਰੇ ‘ਚ ਪਾਈ ਔਰਤ ਦੀ ਜਾਨ, ਪੜ੍ਹੋ ਪੂਰੀ ਖ਼ਬਰ

ਜੁਲਾਈ 12, 2025

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025
Load More

Recent News

Plug ‘ਚ ਲੱਗਿਆ Charger ਵੀ ਬਣਦਾ ਹੈ ਬਿਜਲੀ ਦੀ ਬਰਬਾਦੀ ਦਾ ਕਾਰਨ!

ਜੁਲਾਈ 12, 2025

ਸਿਰਾਜ ਨੇ ਕਿਸ ਲਈ ਕੀਤਾ ਨੰਬਰ 20 ਦਾ ਸਾਈਨ ਸੈਲੀਬ੍ਰੇਸ਼ਨ, ”ਮੈਂ ਉਹਨਾਂ ਲਈ ਕੁਝ ਕਰਨਾ ਚਾਹੁੰਦਾ ਸੀ”

ਜੁਲਾਈ 12, 2025

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

16ਵਾਂ ਰੁਜ਼ਗਾਰ ਮੇਲਾ,PM ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨੌਕਰੀ ਪੱਤਰ

ਜੁਲਾਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.