ਅਗਨੀਪਥ ਸਕੀਮ ਖ਼ਿਲਾਫ਼ ਦੇਸ਼ਵਿਆਪੀ ਪ੍ਰਦਰਸ਼ਨਾਂ ਦੌਰਾਨ ਹੀ ਅੱਜ ਫੌਜ ਨੇ ਇਸ ਸਕੀਮ ਤਹਿਤ ਅਗਨੀਵੀਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ , ਭਰਤੀ ਰੈਲੀਆਂ ਲਈ ਰਜਿਸਟਰੇਸ਼ਨ ਜੁਲਾਈ ਮਹੀਨੇ ਤੋਂ ਸ਼ੁਰੂ ਹੋਵੇਗੀ।
ਫੌਜ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ, ‘‘ਆਰਮੀ ਰਿਕਰੂਟਮੈਂਟ ਆਫਿਸਸ (ਏਆਰਓ) ਲਈ ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਟੈਕਨੀਕਲ, ਅਗਨੀਵੀਰ ਟੈਕਨੀਕਲ (ਹਵਾਬਾਜ਼ੀ/ਅਸਲਾ ਨਿਰੀਖਕ), ਅਗਨੀਵੀਰ ਕਲਰਕ/ਸਟੋਰਕੀਪਰ ਟੈਕਨੀਕਲ, ਅਗਨੀਵਰ ਟਰੇਡਸਮੈਨ (ਦਸਵੀਂ ਪਾਸ) ਅਤੇ ਅਗਨੀਵੀਰ ਟਰੇਡਸਮੈਨ (8ਵੀਂ ਪਾਸ) ਲਈ ਭਰਤੀ ਵਾਸਤੇ ਰਜਿਸਟਰੇਸ਼ਨ ਜੁਲਾਈ ਵਿੱਚ ਖੁੱਲ੍ਹੇਗੀ।
ਹਾਲਾਂਕਿ ਫੌਜ ਵਿੱਚ ਭਰਤੀ ਸਬੰਧੀ ਅਗਨੀਪਥ ਯੋਜਨਾ ਦੇ ਵਿਰੋਧ ਕਾਰਨ ਅੱਜ 500 ਤੋਂ ਵੱਧ ਰੇਲ ਗੱਡੀਆਂ ਰੱਦ ਕਰ ਦਿੱਤੀਆਂ
ਗਈਆਂ ਹਨ, ਮਿਲੀ ਹੋਈ ਜਾਣਕਾਰੀ ਅਨੁਸਾਰ 539 ਟਰੇਨਾਂ ਪ੍ਰਭਾਵਿਤ ਹੋਈਆਂ, 529 ਰੇਲਗੱਡੀਆਂ ਰੱਦ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 181 ਮੇਲ/ਐਕਸਪ੍ਰੈੱਸ ਰੇਲਗੱਡੀਆਂ ਅਤੇ 348 ਯਾਤਰੀ ਰੇਲਗੱਡੀਆਂ ਸ਼ਾਮਲ ਹਨ। ਰੇਲਵੇ ਨੇ 4 ਮੇਲ/ਐਕਸਪ੍ਰੈੱਸ ਟਰੇਨਾਂ ਨੂੰ ਵੀ ਅੰਸ਼ਿਕ ਤੌਰ ’ਤੇ ਰੱਦ ਕਰ ਦਿੱਤਾ ਹੈ।
ਦੂਜੇ ਪਾਸੇ ਅਗਨੀਪਥ’ ਯੋਜਨਾ ਖ਼ਿਲਾਫ਼ ਦੇਸ਼ ਭਰ ’ਚ ਚੱਲ ਰਹੇ ਰੋਸ ਮੁਜ਼ਾਹਰਿਆਂ ਦੌਰਾਨ ,ਭਾਰਤ ਦੀਆਂ ਤਿੰਨੋਂ ਸੈਨਾਵਾਂ ਨੇ ਇਹ ਯੋਜਨਾ ਵਾਪਸ ਲੈਣ ਦੀ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਹੈ. ਯੋਜਨਾ ਖ਼ਿਲਾਫ਼ ਮੁਜ਼ਾਹਰਿਆਂ ਦੌਰਾਨ ਹਿੰਸਾ ਤੇ ਅੱਗਜ਼ਨੀ ’ਚ ਸ਼ਾਮਲ ਨੌਜਵਾਨ ਫੌਜ ’ਚ ਭਰਤੀ ਨਹੀਂ ਕੀਤੇ ਜਾਣਗੇ।
ਜਿਹੜੇ ਵੀ ਅਗਨੀਪਥ ਯੋਜਨਾ ਤਹਿਤ ਭਾਰਤੀ ਫੌਜ ਦਾ ਹਿੱਸਾ ਬਣਨਾ ਚਾਹੁੰਦੇ ਹਨ, ਉਨ੍ਹਾਂ ਨੂੰ ਹਿੰਸਾ ’ਚ ਸ਼ਾਮਲ ਨਾ ਹੋਣ ਸਬੰਧੀ ਸਰਟੀਫਿਕੇਟ ਦੇਣਾ ਪਵੇਗਾ।’