ਵੀਰਵਾਰ, ਜਨਵਰੀ 22, 2026 01:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਫ਼ਗ਼ਾਨਿਸਤਾਨ ’ਚ ਨਵੀਂ ਸਰਕਾਰ ਦੇ ਗਠਨ ਲਈ ਯਤਨ ਤੇਜ਼

by propunjabtv
ਅਗਸਤ 19, 2021
in ਦੇਸ਼, ਵਿਦੇਸ਼
0

ਅਫ਼ਗ਼ਾਨਿਸਤਾਨ ‘ਚ ਤਾਲਿਬਾਨੀ ਲੜਾਕਿਆਂ ਦਾ ਕਬਜ਼ਾ ਹੁੰਦੇ ਹੀ ਮੁਲਕ ਵਿਚ ਨਵੀਂ ਸਰਕਾਰ ਦੇ ਗਠਨ ਲਈ ਯਤਨ ਤੇਜ਼ ਹੋ ਗਏ ਹਨ। ਤਾਲਿਬਾਨ ਦੇ ਸਭ ਤੋਂ ਤਾਕਤਵਾਰ ਅਖਵਾਉਂਦੇ ਧੜੇ ‘ਹੱਕਾਨੀ ਨੈੱਟਵਰਕ ਦਹਿਸ਼ਤੀ ਸਮੂਹ’ ਦੇ ਸੀਨੀਅਰ ਆਗੂ ਤੇ ਤਾਲਿਬਾਨੀ ਕਮਾਂਡਰ ਅਨਸ ਹੱਕਾਨੀ ਨੇ ਅੱਜ ਸਾਬਕਾ ਅਫ਼ਗ਼ਾਨ ਸਦਰ ਹਾਮਿਦ ਕਰਜ਼ਈ ਨਾਲ ਮੁਲਾਕਾਤ ਕਰਕੇ ਗੱਲਬਾਤ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਮੀਟਿੰਗ ਵਿੱਚ ਕਰਜ਼ਈ ਤੋਂ ਇਲਾਵਾ ਅਮਨ ਕੌਂਸਲ ਦੇ ਚੀਫ਼ ਅਬਦੁੱਲਾ ਅਬਦੁੱਲਾ ਵੀ ਮੌਜੂਦ ਸਨ। ਚੇਤੇ ਰਹੇ ਕਿ ਤਾਲਿਬਾਨ ਦੇ ਸਿਖਰਲੇ ਆਗੂਆਂ ਨੇ ਲੰਘੇ ਦਿਨ ਦਾਅਵਾ ਕੀਤਾ ਸੀ ਕਿ ਨਵੀਂ ਅਫ਼ਗਾਨ ਸਰਕਾਰ ਵਿੱਚ ਸਾਰੀਆਂ ਧਿਰਾਂ ਨੂੰ ਸ਼ਾਮਲ ਕੀਤਾ ਜਾਵੇਗਾ ਤੇ ਇਹੀ ਵਜ੍ਹਾ ਹੈ ਕਿ ਤਾਲਿਬਾਨ ਨੇ ਸਰਕਾਰ ਦੇ ਗਠਨ ਲਈ ਗੈਰ-ਤਾਲਿਬਾਨੀ ਆਗੂਆਂ ਨਾਲ ਸੰਵਾਦ ਦਾ ਅਮਲ ਵਿੱਢਿਆ ਹੈ।

ਸਾਬਕਾ ਅਫ਼ਗ਼ਾਨ ਸਦਰ ਕਰਜ਼ਈ ਦੇ ਤਰਜਮਾਨ ਨੇ ਕਿਹਾ ਕਿ ਅਨਸ ਹੱਕਾਨੀ ਨਾਲ ਸ਼ੁਰੂਆਤੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ ਤੇ ਆਉਂਦੇ ਦਿਨਾਂ ਵਿੱਚ ਤਾਲਿਬਾਨ ਦੇ ਸਿਖਰਲੇ ਸਿਆਸੀ ਆਗੂ ਮੁੱਲਾ ਅਬਦੁਲ ਗ਼ਨੀ ਬਰਾਦਰ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਕਾਬਿਲੇਗੌਰ ਹੈ ਕਿ ਅਮਰੀਕਾ ਨੇ ਸਾਲ 2012 ਵਿੱਚ ਹੱਕਾਨੀ ਨੈੱਟਵਰਕ ਨੂੰ ਦਹਿਸ਼ਤੀ ਸਮੂਹ ਐਲਾਨ ਦਿੱਤਾ ਸੀ ਤੇ ਇਸ ਜਥੇਬੰਦੀ ਦੇ ਨਵੀਂ ਸਰਕਾਰ ਦਾ ਹਿੱਸਾ ਬਣਨ ਨਾਲ ਭਵਿੱਖੀ ਸਰਕਾਰ ’ਤੇ ਕੌਮਾਂਤਰੀ ਪਾਬੰਦੀਆਂ ਲੱਗਣ ਦੇ ਆਸਾਰ ਬਣ ਸਕਦੇ ਹਨ। ਹਾਮਿਦ ਕਰਜ਼ਈ ਤੇ ਅਬਦੁੱਲਾ ਅਬਦੁੱਲਾ ਦੀ ਅਨਸ ਹੱਕਾਨੀ ਨਾਲ ਮੀਟਿੰਗ ਤੋਂ ਜਾਣੂ ਸੂਤਰਾਂ ਨੇ ਮੀਟਿੰਗ ਵਿੱਚ ਹੋਈ ਗੱਲਬਾਤ ਬਾਰੇ ਤਫ਼ਸੀਲ ਦੇਣ ਤੋਂ ਨਾਂਹ ਕਰ ਦਿੱਤੀ ਹੈ। ਹੱਕਾਨੀ ਨੈੱਟਵਰਕ ਤਾਲਿਬਾਨ ਦੇ ਅਹਿਮ ਧੜਿਆਂ ’ਚੋਂ ਇਕ ਹੈ, ਜਿਸ ਨੇ ਐਤਵਾਰ ਨੂੰ ਰਾਜਧਾਨੀ ਕਾਬੁਲ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਸੀ। ਹੱਕਾਨੀ ਨੈੱਟਵਰਕ ਦਾ ਬੇਸ ਮੁਲਕ ਦੀ ਪਾਕਿਸਤਾਨ ਨਾਲ ਲਗਦੀ ਸਰਹੱਦ ਹੈ ਤੇ ਪਿਛਲੇ ਕੁਝ ਸਾਲਾਂ ਵਿਚ ਅਫ਼ਗ਼ਾਨਿਸਤਾਨ ’ਚ ਹੋਏ ਸਭ ਤੋਂ ਘਾਤਕ ਦਹਿਸ਼ਤੀ ਹਮਲਿਆਂ ਪਿੱਛੇ ਇਸੇ ਦਾ ਹੱਥ ਹੈ। ਤਿੰਨ ਦਹਾਕੇ ਪਹਿਲਾਂ ਤਾਲਿਬਾਨ ਸਰਕਾਰ ਵਿੱਚ ਸਿੱਖਿਆ ਮੰਤਰੀ ਰਹੇ ਆਮਿਰ ਖ਼ਾਨ ਮੁੱਤਾਕੀ ਨੇ ਅਫ਼ਗ਼ਾਨ ਸਦਰ ਅਸ਼ਰਫ਼ ਗਨੀ ਦੇ ਮੁਲਕ ਛੱਡ ਕੇ ਭੱਜਣ ਤੋਂ ਪਹਿਲਾਂ ਹੀ ਮੁਲਕ ਦੇ ਗੈਰ-ਤਾਲਿਬਾਨੀ ਆਗੂਆਂ ਨਾਲ ਰਾਬਤਾ ਸ਼ੁਰੂ ਕਰ ਦਿੱਤਾ ਸੀ।

Tags: AfghanistanEffortsgovernment'intensified
Share199Tweet124Share50

Related Posts

ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ’ਸਰਕਾਰ-ਏ-ਖਾਲਸਾ ਪੁਰਸਕਾਰ’ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 22, 2026

ਟਰੰਪ ਨੇ ਗਾਜ਼ਾ ਨੂੰ ਐਲਾਨਿਆ ‘ਪੀਸ ਬੋਰਡ’: ਭਾਰਤੀ ਮੂਲ ਦੇ ਇਸ ਵਿਅਕਤੀ ਨੂੰ ਦਿੱਤੀ ਗਈ ਮੁੱਖ ਭੂਮਿਕਾ

ਜਨਵਰੀ 17, 2026

ਮਾਘ ਮੇਲੇ ਦੌਰਾਨ ਪ੍ਰਯਾਗਰਾਜ ‘ਚ ਵਾਪਰ ਗਿਆ ਵੱਡਾ ਹਾਦਸਾ, ਲੋਕਾਂ ‘ਚ ਮਚੀ ਭਗਦੜ

ਜਨਵਰੀ 16, 2026

ਅਮਰੀਕਾ ਨੇ 75 ਦੇਸ਼ਾਂ ਲਈ ਇਮੀਗ੍ਰੈਂਟ ਵੀਜ਼ਾ ਪ੍ਰੋਸੈਸਿੰਗ ਕੀਤੀ ਫ੍ਰੀਜ਼ : ਦੇਖੋ ਪੂਰੀ ਸੂਚੀ

ਜਨਵਰੀ 15, 2026

ਅੱਜ ਪੰਜਾਬ ਦਾ ਦੌਰਾ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਜਨਵਰੀ 15, 2026

ਪ੍ਰਧਾਨ ਮੰਤਰੀ ਮੋਦੀ ਨੇ 9 ਨਵੀਆਂ ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨਾਂ ਦੇ ਐਲਾਨ ਦੀ ਕੀਤੀ ਸ਼ਲਾਘਾ

ਜਨਵਰੀ 15, 2026
Load More

Recent News

ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ’ਸਰਕਾਰ-ਏ-ਖਾਲਸਾ ਪੁਰਸਕਾਰ’ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 22, 2026

ਪੰਜਾਬ ਸਰਕਾਰ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਮੇਤ 10 ਚੇਅਰਮੈਨ ਅਤੇ ਉਪ-ਚੇਅਰਮੈਨ ਕੀਤੇ ਨਿਯੁਕਤ

ਜਨਵਰੀ 22, 2026

ਪੰਜਾਬ ਸਰਕਾਰ ਵੱਲੋਂ ਪਲੇਵੇਅ ਸਕੂਲਾਂ ਲਈ ਔਨਲਾਈਨ ਰਜਿਸਟ੍ਰੇਸ਼ਨ ਪੋਰਟਲ ਕੀਤਾ ਲਾਂਚ

ਜਨਵਰੀ 22, 2026

ਵਿਜੀਲੈਂਸ ਦੀ ਵੱਡੀ ਕਾਰਵਾਈ: ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

ਜਨਵਰੀ 22, 2026

ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

ਜਨਵਰੀ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.