ਬੀਤੇ ਐਤਵਾਰ ਨੂੰ ਯੂ.ਪੀ. ਦੇ ਲਖੀਮਪੁਰ ‘ਚ ਜੋ ਦੁਖਭਰੀ ਘਟਨਾ ਵਾਪਰੀ ਹੈ।ਉਸਦੇ ਕਸੂਰਵਾਰ ਸ਼ਰੇਆਮ ਘੁੰਮ ਰਹੇ ਹਨ।ਜਿਸਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਦੇ ਕਸੂਰਵਾਰਾਂ ਦੀ ਤੁਰੰਤ ਗ੍ਰਿਫਤਾਰੀ ਤੇ ਸਖਤ ਤੋਂ ਸਖਤ ਸਜ਼ਾ ਦਿਵਾਉਣ ਦੇ ਮੰਤਵ ਨਾਲ ਸ਼੍ਰੋਮਣੀ ਅਕਾਲੀ ਦਲ ਇੱਕ ਵਫ਼ਦ ਛੇਤੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਨੂੰ ਮਿਲੇਗਾ।