ਕੋਰੋਨਾ ਮਹਾਮਾਰੀ ਦੇ ਨਾਲ ਆਮ ਲੋਕ ਪਹਿਲਾਂ ਹੀ ਬਹੁਤ ਪਰੇਸ਼ਾਨ ਹੋ ਚੁੱਕੇ ਹਨ ਕਿਉਂਕਿ ਮਹਾਮਾਰੀ ਦੌਰਾਨ ਕੰਮ ਬੰਦ ਰਹਿਣ ਕਰਕੇ ਆਰਥਿਕ ਤੰਗੀ ਲੋਕਾਂ ਨੂੰ ਸਹਿਣ ਕਰਨੀ ਪੈ ਰਹੀ ਹੈ ਦੂਜੇ ਪਾਸੇ ਖਾਣ ਪੀਣ ਦੀਆਂ ਚੀਜ਼ਾਂ ਤੋਂ ਲੈ ਕੇ ਪੈਟਰੋਲ-ਡੀਜ਼ਲ ਮਹਿੰਗਾ ਹੋ ਗਿਆ ਹੈ, ਜਿਸਦਾ ਸਿੱਧਾ ਅਸਰ ਲੋਕਾਂ ਦੀਆਂ ਜੇਬਾਂ ‘ਤੇ ਪਿਆ ਹੈ। ਅਮੂਲ ਤੋਂ ਬਾਅਦ ਹੁਣ ਮਦਰ ਡੇਅਰੀ ਨੇ ਵੀ ਗਾਹਕਾਂ ਨੂੰ ਝਟਕਾ ਦਿੱਤਾ ਹੈ। ਮਦਰ ਡੇਅਰੀ ਨੇ ਦਿੱਲੀ-ਐਨ.ਸੀ.ਆਰ.
ਦੁੱਧ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ।
ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਨਵੀਂਆਂ ਕੀਮਤਾਂ 11 ਜੁਲਾਈ 2021 ਯਾਨੀ ਕੱਲ ਤੋਂ ਲਾਗੂ ਹੋਵਣਗੀਆਂ। ਜਨਤਾ ਪਹਿਲਾਂ ਹੀ ਕੋਰੋਨਾ ਅਵਧੀ ਦੌਰਾਨ ਮਹਿੰਗਾਈ ਤੋਂ ਪ੍ਰੇਸ਼ਾਨ ਹੈ। ਜਿਸਦਾ ਸਿੱਧਾ ਅਸਰ ਲੋਕਾਂ ਦੀਆਂ ਜੇਬਾਂ ‘ਤੇ ਪੈ ਰਿਹਾ ਹੈ।