ਅੰਮ੍ਰਿਤਸਰ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਗਿਆ ਹੈ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਮੁਲਜ਼ਮਾਂ ਦੀ ਪਛਾਣ ਸੁਖਜੀਤ ਸਿੰਘ ਅਤੇ ਰਣਬੀਰ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਦੋਸ਼ੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਵਿੱਚ ਸ਼ਾਮਲ ਸਨ। ਇਹ ਗ੍ਰਿਫ਼ਤਾਰੀ ਘਰਿੰਡਾ ਪੁਲਿਸ ਸਟੇਸ਼ਨ ਵੱਲੋਂ 561 ਗ੍ਰਾਮ ਹੈਰੋਇਨ ਜ਼ਬਤ ਕੀਤੇ ਜਾਣ ਦੀ ਜਾਂਚ ਦੌਰਾਨ ਹੋਈ, ਜਿਸ ਤੋਂ ਮੁਲਜ਼ਮਾਂ ਦੇ ਹਵਾਲਾ ਨੈੱਟਵਰਕ ਨਾਲ ਸਬੰਧਾਂ ਦਾ ਖੁਲਾਸਾ ਹੋਇਆ।
DGP ਗੌਰਵ ਯਾਦਵ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, ਪੁਲਿਸ ਨੂੰ ਪਹਿਲਾਂ ਤੋਂ ਜਾਣਕਾਰੀ ਸੀ ਕਿ ਅੰਮ੍ਰਿਤਸਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਹਵਾਲਾ ਰਾਹੀਂ ਪੈਸੇ ਦਾ ਲੈਣ-ਦੇਣ ਕੀਤਾ ਜਾ ਰਿਹਾ ਹੈ। ਜਦੋਂ ਪੁਲਿਸ ਨੇ 561 ਗ੍ਰਾਮ ਹੈਰੋਇਨ ਜ਼ਬਤ ਕੀਤੀ, ਤਾਂ ਜਾਂਚ ਤੋਂ ਪਤਾ ਲੱਗਾ ਕਿ ਸੁਖਜੀਤ ਸਿੰਘ ਅਤੇ ਰਣਬੀਰ ਸਿੰਘ ਨਾ ਸਿਰਫ਼ ਨਸ਼ਾ ਤਸਕਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੇ ਸਨ, ਸਗੋਂ ਹਵਾਲਾ ਰਾਹੀਂ ਇਨ੍ਹਾਂ ਲੈਣ-ਦੇਣ ਨੂੰ ਛੁਪਾਉਣ ਦੀ ਕੋਸ਼ਿਸ਼ ਵੀ ਕਰ ਰਹੇ ਸਨ।
ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ, ਪੁਲਿਸ ਨੇ ਉਨ੍ਹਾਂ ਦੇ ਟਿਕਾਣਿਆਂ ‘ਤੇ ਛਾਪਾ ਮਾਰਿਆ ਜਿੱਥੋਂ ਵੱਡੀ ਮਾਤਰਾ ਵਿੱਚ ਨਕਦੀ ਅਤੇ ਹੋਰ ਮਹੱਤਵਪੂਰਨ ਸਬੂਤ ਬਰਾਮਦ ਕੀਤੇ ਗਏ।