ਸ਼ੁੱਕਰਵਾਰ, ਅਪ੍ਰੈਲ 3, 2026 08:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੰਮ੍ਰਿਤਸਰ ‘ਚ ਪੁਲਿਸ ਵੱਲੋਂ ਲੋੜੀਂਦੇ ਗੈਂਗਸਟਰਾਂ ਤੇ ਉਨਾਂ ਦੇ ਸਾਥੀ ਹਥਿਆਰਾਂ ਸਮੇਤ ਗ੍ਰਿਫ਼ਤਾਰ

by propunjabtv
ਜੁਲਾਈ 28, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਪੁਲਿਸ ਨੇ ਅੱਜ ਅਜਨਾਲਾ ਦੇ ਪਿੰਡ ਚਮਿਆਰੀ ਵਿਖੇ ਕੀਤੀ ਵਿਸ਼ੇਸ਼ ਕਾਰਵਾਈ ਦੌਰਾਨ ਦੋ ਲੋੜੀਂਦੇ ਗੈਂਗਸਟਰਾਂ ਅਤੇ ਉਨਾਂ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨਾਂ ਪਾਸੋਂ  ਵੱਡੀ ਮਾਤਰਾ ‘ਚ ਹਥਿਆਰ ਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ। ਗੈਂਗਸਟਰਾਂ ਦੀ ਪਛਾਣ ਦਇਆ ਸਿੰਘ ਉਰਫ ਪ੍ਰੀਤ ਸ਼ੇਖੋਂ ਉਰਫ ਪ੍ਰੀਤ ਉਰਫ ਲੱਡੂ ਵਾਸੀ ਪਿੰਡ ਸੰਗਨਾ, ਚਾਟੀਵਿੰਡ ਅਤੇ ਜਰਮਨਜੀਤ ਸਿੰਘ ਉਰਫ ਨਿੱਕਾ ਖਡੂਰੀਆ ਵਾਸੀ ਚੰਬਾ ਖੁਰਦ, ਤਰਨਤਾਰਨ ਵਜੋਂ ਹੋਈ ਹੈ। ਉਕਤ ਮੁਲਜ਼ਮ ਤਰਨਾਤਾਰਨ ਦੇ ਪੱਟੀ ਵਿਖੇ ਜੂਨ, 2021 ਵਿੱਚ ਹੋਏ ਦੋਹਰੇ ਕਤਲ ਕੇਸ, ਸਾਲ 2020 ਵਿਚ ਲੁਧਿਆਣਾ ਵਿਖੇ ਹੋਈ ਢਾਈ ਕਿਲੋ ਸੋਨੇ ਦੀ ਡਕੈਤੀ ਤੋਂ ਇਲਾਵਾ ਕਤਲ, ਕਤਲ ਦੀ ਕੋਸ਼ਿਸ਼, ਕਾਰ ਖੋਹਣ ਤੇ ਜਬਰੀ ਲੁੱਟ ਦੇ ਕਈ ਮਾਮਲਿਆਂ ਸਮੇਤ ਹੋਰ ਘਿਨਾਉਣੇ ਅਪਰਾਧਾਂ ਵਿੱਚ ਲੋੜੀਂਦੇ ਸਨ।

ਤੀਸਰੇ ਮੁਲਜ਼ਮ ਦੀ ਪਹਿਚਾਣ ਗੁਰਲਾਲ ਸਿੰਘ ਵਾਸੀ ਪਿੰਡ ਕਮਾਲਪੁਰ, ਤਰਨਤਾਰਨ ਵਜੋਂ ਹੋਈ ਹੈ ਜੋ ਕਿ ਉਕਤ ਦੋਵਾਂ ਗੈਂਗਸਟਰਾਂ ਦਾ ਕਰੀਬੀ ਸਾਥੀ ਹੈ ਜਿਸਨੇ ਅਜਨਾਲਾ ਦੇ ਪਿੰਡ ਚਮਿਆਰੀ ਵਿਖੇ ਆਪਣੇ ਸਹੁਰਿਆਂ ਦੇ ਘਰ ਲੁਕਣ ਵਿੱਚ ਇਨਾਂ ਗੈਂਗਸਟਰਾਂ ਦੀ ਮਦਦ ਕੀਤੀ ਸੀ। ਗੁਰਲਾਲ ਪੈਰੋਲ ’ਤੇ ਬਾਹਰ ਹੈ ਅਤੇ ਕਤਲ ਤੇ ਕਤਲ ਦੀ ਕੋਸ਼ਿਸ਼ ਦੇ ਕਈ ਅਪਰਾਧਿਕ ਮਾਮਲਿਆਂ ਵਿਚ ਲੋੜੀਂਦਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਦੋਵੇਂ ਗੈਂਗਸਟਰ ਆਪਣੇ ਕੈਨੇਡਾ ਦੇ ਰਹਿਣ ਵਾਲੇ ਸਾਥੀ ਲਖਬੀਰ ਸਿੰਘ ਉਰਫ ਲੰਢਾ ਪੱਟੀ ਨਾਲ ਮਿਲ ਕੇ ਵਿਸ਼ੇਸ਼ ਕਰਕੇ ਅੰਮਿ੍ਰਤਸਰ ਇਲਾਕੇ ਦੇ ਪ੍ਰਮੁੱਖ ਕਾਰੋਬਾਰੀਆਂ ਅਤੇ ਪੇਸ਼ੇਵਰਾਂ ਨੂੰ ਫੋਨ ’ਤੇ ਡਰਾ ਧਮਕਾ ਕੇ ਪੈਸੇ ਮੰਗਣ ਵਿੱਚ ਸ਼ਾਮਲ ਸਨ। ਲੰਢਾ ਪੱਟੀ ਜੋ ਕਿ ਪੱਟੀ ਦਾ ਵਸਨੀਕ ਹੈ, ਇਸ ਸਮੇਂ ਕਨੈਡਾ ਵਿੱਚ ਹੈ ਅਤੇ ਪੱਟੀ ਵਿਖੇ ਦੋਹਰੇ ਕਤਲ ਕੇਸ ਵਿੱਚ ਲੋੜੀਂਦਾ ਹੈ।

ਇਸ ਕਾਰਵਾਈ ਦੇੇ ਵੇਰਵੇ ਸਾਂਝੇ ਕਰਦਿਆਂ ਉਨਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਦੇ ਆਧਾਰ ’ਤੇ ਸੰਗਠਿਤ ਅਪਰਾਧ ਰੋਕੂ ਇਕਾਈ (ਓ.ਸੀ.ਸੀ.ਯੂ) ਅਤੇ ਅੰਮਿ੍ਰਤਸਰ ਦਿਹਾਤੀ ਪੁਲਿਸ ਨੇ ਦੋਵਾਂ ਗੈਂਗਸਟਰਾਂ ਨੂੰ ਫੜਨ ਲਈ ਵਿਸ਼ੇਸ਼ ਕਾਰਵਾਈ ਕੀਤੀ।

ਉਨਾਂ ਕਿਹਾ ਕਿ ਇਹ ਕਾਰਵਾਈ ਪੁਲਿਸ ਲਈ ਕਾਫ਼ੀ ਚੁਣੌਤੀਪੂਰਨ ਸੀ, ਕਿਉਂਕਿ ਜਿਸ ਘਰ ਵਿਚ ਗੈਂਗਸਟਰਾਂ ਨੇ ਪਨਾਹ ਲਈ ਸੀ, ਉਹ ਬਹੁਤ ਸੰਘਣੀ ਆਬਾਦੀ ਵਾਲੇ ਪਿੰਡ ਵਿਚ ਸੀ ਅਤੇ ਪੁਲਿਸ ਨੂੰ ਇਹ ਇਤਲਾਹ ਵੀ ਸੀ ਕਿ ਗੁਰਲਾਲ ਦਾ ਸਹੁਰਾ ਪਰਿਵਾਰ ਵੀ ਉਸੇ ਘਰ ਵਿਚ ਰਹਿ ਰਿਹਾ ਹੈ।

ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਜਦੋਂ ਪੁਲਿਸ ਨੇ ਘੇਰਾਬੰਦੀ ਕੀਤੀ ਤਾਂ ਗੈਂਗਸਟਰਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ ਪਰ ਪੁਲਿਸ ਨੇ ਇਹ ਧਿਆਨ ਵਿੱਚ ਰੱਖਦਿਆਂ ਕਿ ਮੁੱਠਭੇੜ ਵਿੱਚ ਕੋਈ ਸਥਾਨਕ ਪਿੰਡ ਵਾਸੀ ਜਖ਼ਮੀ ਨਾ ਹੋ ਜਾਵੇ, ਠਰੰਮੇ ਤੋਂ ਕੰਮ ਲੈਂਦਿਆਂ ਕਿਸੇ ਵੀ ਤਰਾਂ ਦੀ ਜਵਾਬੀ ਗੋਲੀਬਾਰੀ ਤੋਂ ਟਾਲਾ ਵੱਟਦਿਆਂ ਪੁਲਿਸ ਨੇ ਗੈਂਗਸਟਰਾਂ ਨੂੰ ਆਤਮ ਸਮਰਪਣ ਕਰਨ ਲਈ ਮਨਾਉਣ ਦਾ ਫੈਸਲਾ ਕੀਤਾ ਅਤੇ ਇਸ ਦੌਰਾਨ ਉਨਾਂ ਨੇ ਸਥਾਨਕ ਪਿੰਡ ਵਾਸੀਆਂ ਦੀ ਮਦਦ ਵੀ ਲਈ।

ਉਨਾਂ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਪਾਸੋਂ  ਇੱਕ ਸਵਿਫਟ ਕਾਰ, .12 ਬੋਰ ਰਾਈਫਲ, ਤਿੰਨ .32 ਬੋਰ ਪਿਸਤੌਲ, ਇੱਕ .315 ਬੋਰ ਦੇਸੀ ਪਿਸਤੌਲ, ਇੱਕ 9 ਐਮ.ਐਮ. ਪਿਸਤੌਲ  ਅਤੇ ਗੋਲੀ ਸਿੱਕੇ ਤੋਂ ਇਲਾਵਾ ਤਿੰਨ ਮੋਬਾਈਲ ਫੋਨ ਅਤੇ ਦੋ ਡੌਂਗਲਾਂ ਵੀ ਬਰਾਮਦ ਕੀਤੀਆਂ ਹਨ।

Tags: accomplicesamritsararrestedwanted gangstersweapons
Share200Tweet125Share50

Related Posts

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026

ਜੰਗ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਅਪ੍ਰੈਲ 2, 2026
Load More

Recent News

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.