ਪੰਜਾਬ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਤੋਂ ਦੁਬਈ ਦੇ ਸ਼ਾਰਜਾਹ ਲਈ ਰੋਜ਼ਾਨਾ ਚੱਲਣ ਵਾਲੀ ਇੰਡੀਗੋ ਏਅਰਲਾਈਨਜ਼ ਦੀ ਉਡਾਣ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਹੁਣ ਇਹ ਉਡਾਣ 31 ਜੁਲਾਈ ਨੂੰ ਆਖਰੀ ਉਡਾਣ ਭਰੇਗੀ। ”
ਹਾਲਾਂਕਿ ਏਅਰਲਾਈਨਜ਼ ਨੇ ਫਲਾਈਟ ਦੇ ਰੱਦ ਹੋਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ ਪਰ ਇਹ ਸਪੱਸ਼ਟ ਹੈ ਕਿ ਇਸ ਫਲਾਈਟ ਦੀ ਬੁਕਿੰਗ ਬੰਦ ਕਰ ਦਿੱਤੀ ਗਈ ਹੈ।
ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਨੰਬਰ 6E47-6E48 ਰੋਜ਼ਾਨਾ ਅੰਮ੍ਰਿਤਸਰ ਤੋਂ ਸ਼ਾਰਜਾਹ ਲਈ ਉਡਾਣ ਭਰਦੀ ਸੀ ਪਰ ਅਚਾਨਕ ਏਅਰਲਾਈਨਜ਼ ਨੇ 31 ਜੁਲਾਈ ਤੋਂ ਇਸ ਦੀ ਬੁਕਿੰਗ ਬੰਦ ਕਰ ਦਿੱਤੀ ਹੈ। ਇਹ ਰੋਜ਼ਾਨਾ ਅੰਮ੍ਰਿਤਸਰ ਤੋਂ ਸ਼ਾਰਜਾਹ ਲਈ ਇਕਲੌਤੀ ਫਲਾਈਟ ਸੀ।
ਜਿਕਰਯੋਗ ਹੈ ਕਿ ਇਹ ਫਲਾਈਟ ਅੰਮ੍ਰਿਤਸਰ ਤੋਂ 12.30 ਵਜੇ ਉਡਾਣ ਭਰਦੀ ਸੀ ਅਤੇ ਸ਼ਾਮ 3.45 ਵਜੇ ਸ਼ਾਰਜਾਹ ਪਹੁੰਚਦੀ ਸੀ। ਅਜਿਹੇ ‘ਚ ਹੁਣ ਯਾਤਰੀਆਂ ਨੂੰ ਕੋਈ ਹੋਰ ਵਿਕਲਪ ਲੱਭਣਾ ਹੋਵੇਗਾ। ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਬੰਦ ਹੋਣ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਸ਼ਾਰਜਾਹ ਲਈ ਸਿਰਫ ਏਅਰ ਇੰਡੀਆ ਐਕਸਪ੍ਰੈਸ ਆਈਐਕਸ 137 ਹੈ।