ਜੰਮੂ-ਕਸ਼ਮੀਰ ਦੇ ਪੁੰਛ ‘ਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਇੱਕ ਜੇ.ਸੀ.ਓ ਸਮੇਤ 5 ਜਵਾਨ ਸ਼ਹੀਦ ਹੋ ਗਏ।ਜਿਨ੍ਹਾਂ ‘ਚ ਇੱਕ ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਪਿੰਡ ਪੱਚਰੰਡਾ ਦਾ ਨੌਜਵਾਨ ਵੀ ਸ਼ਹੀਦ ਹੋਇਆ ਹੈ।ਸ਼ਹੀਦ ਦੀ ਪਛਾਣ ਗੱਜਣ ਸਿੰਘ ਪੁੱਤਰ ਸ਼ਿੰਗਾਰਾ ਸਿੰਗ ਪਿੰਡ ਪੱਚਰੰਡਾ ਤਹਿਸੀਲ ਆਨੰਦਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ।
ਸੂਤਰਾਂ ਅਨੁਸਾਰ ਜਵਾਨਾਂ ਦੀ ਇਹ ਸ਼ਹਾਦਤ ਉਸ ਸਮੇਂ ਹੋਈ ਜਦੋਂ ਇੱਕ ਟੁਕੜੀ ਅੱਤਵਾਦੀਆਂ ਦੇ ਖਿਲਾਫ ਤਲਾਸ਼ੀ ਮੁਹਿੰਮ ਚਲਾ ਰਹੀ ਸੀ। ਇਸ ਦੌਰਾਨ ਅੱਤਵਾਦੀਆਂ ਨੇ ਜਵਾਨਾਂ ‘ਤੇ ਹਮਲਾ ਕਰ ਦਿੱਤਾ, ਜਿਸ’ ਚ ਇੱਕ ਜੇਸੀਓ ਸਮੇਤ 5 ਜਵਾਨ ਸ਼ਹੀਦ ਹੋ ਗਏ। ਫਿਲਹਾਲ, ਭਾਰਤੀ ਫੌਜ ਤੋਂ ਮੌਕੇ ‘ਤੇ ਵਾਧੂ ਬਲ ਭੇਜੇ ਗਏ ਹਨ ਅਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਹਮਲਾਵਰ ਅੱਤਵਾਦੀਆਂ ਨਾਲ ਮੁਕਾਬਲਾ ਜਾਰੀ ਹੈ।