ਨਵੀਂ ਦਿੱਲੀ 5 ਜੂਨ :ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਕੇਂਦਰ ਦੇ 3 ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਲਗਭਗ 192 ਦਿਨਾਂ ਤੋਂ ਪ੍ਖੇਰਦਰਸ਼ਨ ਚੱਲ ਰਿਹਾ ਹੈ | ਇਸ ਅੰਦੋਲਨ ਵਿੱਚ ਕਈ ਕਿਸਾਨ ਆਪਣੀ ਜਾਨ ਵੀ ਗੁਆ ਚੁੱਕੇ ਹਨ ਪਰ ਫਿਰ ਵੀ ਕੇਂਦਰ ਸਰਕਾਰ ‘ਤੇ ਕੋਈ ਅਸਰ ਨਹੀਂ ਹੈ ਉਧਰ ਕਿਸਾਨ ਵੀ ਕਾਲੇ ਕਾਨੂੰਨ ਰੱਦ ਕਰਵਾਉਣ ਦੀ ਅੜੀ ‘ਤੇ ਬਰਕਰਾਰ ਹਨ | ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਅੱਜ ਦੇਸ਼ ਭਰ ਵਿੱਚ ਇੱਕ ਵੱਡਾ ਪ੍ਰੋਗਰਾਮ ਆਯੋਜਿਤ ਕਰਨ ਜਾ ਰਿਹਾ ਹੈ। ਇਸ ਦੌਰਾਨ 5 ਜੂਨ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਪ੍ਰੋਗਰਾਮ ਹੈ, ਜਿਸਦਾ ਫੈਸਲਾ ਪਹਿਲਾਂ ਹੀ ਹੋ ਚੁੱਕਾ ਹੈ। ਅੰਦੋਲਨਕਾਰੀ ਕਿਸਾਨ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ, ਪਾਰਟੀ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਮੰਤਰੀਆਂ ਦੇ ਘਰਾਂ ਅਤੇ ਦਫਤਰਾਂ ਅੱਗੇ ਤਿੰਨੇ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕਰਨਗੇ।
ਅੱਜ ਯਾਨੀ 5 ਜੂਨ ਨੂੰ ਇੱਕ ਸਾਲ ਨੂੰ ਖੇਤੀਬਾੜੀ ਕਾਨੂੰਨਾਂ ਦਾ ਆਰਡੀਨੈਂਸ ਐਲਾਨਿਆ ਜਾ ਰਿਹਾ ਸੀ। ਦੱਸ ਦਈਏ ਕਿ ਇਸ ਦਿਨ ਦਾ ਖਾਸ ਮਹੱਤਤਾ ਵੀ ਹੈ ਇਸ ਤੋਂ ਪਹਿਲਾਂ 5 ਜੂਨ 1974 ਨੂੰ ਜੈਪ੍ਰਕਾਸ਼ ਨਾਰਾਇਣ ਨੇ ਸੰਪੂਰਨ ਇਨਕਲਾਬ ਦਾ ਨਾਅਰਾ ਦਿੰਦੇ ਹੋਏ ਦੇਸ਼ ਵਿੱਚ ਇੱਕ ਵਿਸ਼ਾਲ ਲਹਿਰ ਸ਼ੁਰੂ ਕੀਤਾ ਸੀ। ਸੰਯੁਕਤ ਕਿਸਾਨ ਮੋਰਚਾ ਨੇ ਸਮੂਹ ਦੇਸ਼ ਵਾਸੀਆਂ ਨੂੰ ਕਿਸਾਨ ਅੰਦੋਲਨ ਵਿਚ ਆਪਣਾ ਸਮਰਥਨ ਜਾਰੀ ਰੱਖਣ ਦਾ ਸੱਦਾ ਦਿੱਤਾ ਹੈ ਅਤੇ ਇਸ ਦਿਨ ਭਾਜਪਾ ਦੇ ਸਾਰੇ ਸੰਸਦ ਮੈਂਬਰ, ਵਿਧਾਇਕ ਅਤੇ ਨੁਮਾਇੰਦੇ ਦਫ਼ਤਰ ਦੇ ਬਾਹਰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਪੂਰਨ ਇਨਕਲਾਬ ਵਿਚ ਆਪਣੀ ਭੂਮਿਕਾ ਨਿਭਾਉਣਗੇ।
ਪੰਜਾਬ ਦੇ ਨੇਤਾਵਾਂ ਨੇ ਇੱਕ ਮੀਟਿੰਗ ਕਰ ਸੰਪੂਰਨ ਕ੍ਰਾਂਤੀ ਦਿਵਸ ‘ਤੇ ਭਾਜਪਾ ਨੇਤਾਵਾਂ ਦੇ ਸਖ਼ਤ ਵਿਰੋਧ ਦੀ ਚੇਤਾਵਨੀ ਦਿੱਤੀ ਸੀ। ਇਸਦੇ ਸਮਰਥਨ ਵਿੱਚ ਹਰਿਆਣਾ ਦੇ ਕਿਸਾਨਾਂ ਦੇ ਨਾਲ ‘ਆਪ’ ਨੇਤਾਵਾਂ ਨੇ ਵੀ ਕਿਸਾਨਾਂ ਨਾਲ ਸ਼ਾਮਲ ਹੋਣ ਦੀ ਗੱਲ ਕਹੀ ਹੈ। ਅਜਿਹੀ ਸਥਿਤੀ ਵਿਚ ਪੁਲਿਸ ਸੁਰੱਖਿਆ ਨੂੰ ਲੈ ਕੇ ਵੀ ਤਿਆਰ ਹੋ ਗਈ ਹੈ।