ਖੇਤੀ ਕਾਨੂੰਨਾਂ ਦੇ ਮੁੱਦੇ ਦੇ ਭਾਜਪਾ ਨਾਲ ਗੱਠਜੋੜ ਟੁੱਟਣ ਮਗਰੋਂ ਅਕਾਲੀ ਦਲ ਹੁਣ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਗੱਠਜੋੜ ਕਰੇਗੀ।ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਰਲ ਕੇ ਲੜਨਗੇ। ਗੱਠਜੋੜ ਦਾ ਅਧਿਕਾਰਤ ਐਲਾਨ ਅੱਜ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ’ਚ ਦੋਹਾਂ ਪਾਰਟੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਦੌਰਾਨ ਕੀਤਾ ਜਾ ਸਕਦਾ ਹੈ।
ਇਸ ਤੋਂ ਪਹਿਲਾਂ 1996 ਵਿੱਚ ਲੋਕਸਭਾ ਚੋਣਾਂ ਵਿੱਚ ਵੀ ਦੋਨੋਂ ਪਾਰਟੀਆਂ ਇਕੱਠੇ ਲੜੀਆਂ ਸੀ।BSP ਸੁਪਰੀਮ ਕਾਂਸ਼ੀ ਰਾਮ ਪੰਜਾਬ ਤੋਂ ਚੋਣ ਜਿੱਤੇ ਸੀ।ਪੰਜਾਬ ਦਾ 30 ਫਿਸਦ ਵੋਟ ਦਲਿਤ ਵੋਟ ਹੈ।ਇਸ ਲਈ ਦਲਿਤ ਵੋਟ ਬੈਂਕ ਨੂੰ ਵੇਖਦੇ ਹੋਏ ਅਕਾਲੀ ਦਲ ਨੇ ਇਹ ਵੱਡਾ ਦਆ ਖੇਡਿਆ ਹੈ।ਇਸ ਤੋਂ ਪਹਿਲਾਂ ਅਕਾਲੀ ਦਲ ਇਹ ਵੀ ਐਲਾਨ ਕਰ ਚੁੱਕੀ ਹੈ ਕਿ ਜੇ 2022 ਵਿੱਚ ਉਨ੍ਹਾਂ ਦੀ ਸਰਕਾਰ ਆਉਂਦੀ ਤਾਂ ਦਲਿਤ ਉੱਪ ਮੁੱਖ ਮੰਤਰੀ ਹੋਏਗਾ।