ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਾਰੀਆਂ ਸਰਹੱਦਾਂ ’ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਕਾਰਨ ਬੰਦ ਕੀਤੀਆਂ ਗਈਆਂ ਸੜਕਾਂ ਤੋਂ ਦਿੱਲੀ ਪੁਲਿਸ ਨੇ ਬੈਰੀਕੇਡ ਤੇ ਸੀਮੈਂਟ ਦੇ ਡਿਵਾਈਡਰ ਹਟਾ ਦਿੱਤੇ ਹਨ।
अभी तो सिर्फ़ दिखावटी बैरिकेड हटे हैं,
जल्द ही तीनों कृषि विरोधी क़ानून भी हटेंगे।अन्नदाता सत्याग्रह ज़िंदाबाद!#FarmersProtest
— Rahul Gandhi (@RahulGandhi) October 29, 2021
ਇਸੇ ਕੜੀ ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਹੁਣ ਸਿਰਫ ਦਿਖਾਵੇ ਵਾਲੇ ਬੈਰੀਕੇਡ ਹਟਾਏ ਗਏ ਹਨ, ਜਲਦੀ ਹੀ ਤਿੰਨੋਂ ਖੇਤੀ ਵਿਰੋਧੀ ਕਾਨੂੰਨ ਵੀ ਹਟਾ ਦਿੱਤੇ ਜਾਣਗੇ। ਅੰਨਦਾਤਾ ਸੱਤਿਆਗ੍ਰਹਿ ਜ਼ਿੰਦਾਬਾਦ!