ਪੰਜਾਬ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੀ ਆਮ ਆਦਮੀ ਪਾਰਟੀ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕੱਢ ਰਹੀ ਹੈ। ਇਸ ਰੋਡ ਸ਼ੋਅ ‘ਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਸਮੇਤ ਪਾਰਟੀ ਦੇ ਸਾਰੇ ਵਿਧਾਇਕ ਸ਼ਾਮਲ ਹੋਏ।
ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਲੋਕਾਂ ਨੇ ਇਸ ਰੋਡ ਸ਼ੋਅ ਦਾ ਹਿੱਸਾ ਬਣ ਕੇ ਦੱਸਿਆ ਕਿ ਉਹ ਹੁਣ ਸੂਬੇ ਵਿੱਚ ਬਦਲਾਅ ਚਾਹੁੰਦੇ ਹਨ।
ਇਸ ਦੇ ਨਾਲ ਹੀ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਪਾਰਟੀ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੱਥ ਜੋੜ ਕੇ ਲੋਕਾਂ ਦਾ ਧੰਨਵਾਦ ਕੀਤਾ।










