ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਹੁਣ ਸਾਰੀਆਂ ਪਾਰਟੀਆਂ ਕਿਸਾਨਾਂ ਨੂੰ ਆਪਣੇ ਵੱਲ ਖਿੱਚ ਰਹੀਆਂ ਹਨ ਅਤੇ ਕਿਸਾਨਾਂ ਦੇ ਨਾਲ ਹੋਣ ਦਾ ਦਾਅਵਾ ਕਰ ਰਹੀਆਂ ਹਨ। ਅੱਜਕੱਲ੍ਹ ਝੋਨੇ ਦੀ ਖਰੀਦ ਦਾ ਸੀਜ਼ਨ ਚੱਲ ਰਿਹਾ ਹੈ, ਇਸ ਲਈ ਜ਼ਿਆਦਾਤਰ ਕਿਸਾਨ ਮੰਡੀਆਂ ਵਿੱਚ ਹਨ ਅਤੇ ਸਾਰੀਆਂ ਪਾਰਟੀਆਂ ਦੇ ਵਰਕਰ ਹੁਣ ਮੰਡੀਆਂ ਵਿੱਚ ਕਿਸਾਨਾਂ ਨੂੰ ਮਿਲਣ ਜਾ ਰਹੇ ਹਨ।
ਉਨ੍ਹਾਂ ਦਾ ਹਾਲ ਚਾਲ ਪੁੱਛਿਆ ਅਤੇ ਖਰੀਦ ਦਾ ਜਾਇਜ਼ਾ ਲਿਆ, ਇਸੇ ਕੜੀ ਤਹਿਤ ਅੱਜ ਮੋਗਾ ਦੀ ਦਾਣਾ ਮੰਡੀ ਵਿੱਚ ਆਮ ਆਦਮੀ ਪਾਰਟੀ ਪੰਜਾਬ ਮਹਿਲਾ ਵਿੰਗ ਦੀ ਮੀਤ ਪ੍ਰਧਾਨ ਡਾ: ਅਮਨ ਅਰੋੜਾ ਅਤੇ ਸਾਬਕਾ ਪ੍ਰਧਾਨ ਐਡਵੋਕੇਟ ਨਸੀਬ ਬਾਵਾ ਦੀ ਅਗਵਾਈ ਵਿੱਚ ਆਪਣੇ ਵਰਕਰਾਂ ਨਾਲ ਮੰਡੀ ਦਾ ਦੌਰਾ ਕੀਤਾ ਗਿਆ। ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ।
ਇਸ ਮੌਕੇ ਅਮਨ ਅਰੋੜਾ ਅਤੇ ਐਡਵੋਕੇਟ ਨਸੀਬ ਬਾਬਾ ਨੇ ਦੱਸਿਆ ਕਿ ਅੱਜ ਅਸੀਂ ਮੰਡੀ ਦਾ ਦੌਰਾ ਕੀਤਾ ਤਾਂ ਕਿਸਾਨਾਂ ਨੇ ਕਿਹਾ ਕਿ ਇੱਥੇ ਮੰਡੀਆਂ ਵਿੱਚ ਕੋਈ ਖਾਸ ਪ੍ਰਬੰਧ ਨਹੀਂ ਹੈ। ਪੀਣ ਵਾਲੇ ਪਾਣੀ ਅਤੇ ਬਾਥਰੂਮ ਦਾ ਕੋਈ ਪ੍ਰਬੰਧ ਨਹੀਂ ਹੈ।
ਇਸ ਦੇ ਨਾਲ ਹੀ ਇੱਥੇ ਰਾਤ ਨੂੰ ਠਹਿਰਨ ਦਾ ਕੋਈ ਖਾਸ ਪ੍ਰਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸਾਰੇ ਦਾਅਵੇ ਖੋਖਲੇ ਹਨ, ਜਦਕਿ ਆਮ ਆਦਮੀ ਪਾਰਟੀ ਵੱਲੋਂ 40 ਬੈੱਡ ਮੁਹੱਈਆ ਕਰਵਾਏ ਗਏ ਹਨ, ਜਿੱਥੇ ਕਿਸਾਨ ਰਾਤ-ਦਿਨ ਆਰਾਮ ਕਰ ਸਕਦੇ ਹਨ ਅਤੇ ਉਨ੍ਹਾਂ ਲਈ ਚਾਹ-ਪਾਣੀ ਦਾ ਵੀ ਪ੍ਰਬੰਧ ਕੀਤਾ ਗਿਆ ਹੈ।