ਪੰਜਾਬ ‘ਚ ਇਤਿਹਾਸਕ ਜਿੱਤ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ‘ਚ ਰੋਡ ਸ਼ੋਅ ਕੱਢਿਆ ਜਾਵੇਗਾ।ਦੂਜੇ ਪਾਸੇ ਇਸ ‘ਚ ਸ਼ਾਮਿਲ ਹੋਣ ਲਈ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਅੰਮ੍ਰਿਤਸਰ ਪਹੁੰਚੇ।
ਰੋਡ ਸ਼ੋਅ ਸ਼ੁਰੂ ਕਰਨ ਤੋਂ ਪਹਿਲਾਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸਮੇਤ ਸਾਰੇ ਆਪ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਜਿੱਤ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ।
ਦੂਜੇ ਪਾਸੇ ਕੇਜਰੀਵਾਲ ਅਤੇ ਭਗਵੰਤ ਮਾਨ ਜਲਿ੍ਹਆਂਵਾਲਾ ਬਾਗ ਗਏ ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।










