ਕੋਰੋਨਾ ਮਹਾਮਾਰੀ ਅਜੇ ਵੀ ਵਿਸ਼ਵ ਲਈ ਚਿੰਤਾ ਦਾ ਕਾਰਨ ਬਣੀ ਹੋਈ ਹੈ। ਕੋਰੋਨਾ ਦਾ ਨਵਾਂ ਰੂਪ ਓਮੀਕ੍ਰੋਨ ਦੁਨੀਆ ਭਰ ਦੀਆਂ ਸਰਕਾਰਾਂ ਅਤੇ ਆਮ ਲੋਕਾਂ ਨੂੰ ਡਰਾ ਰਿਹਾ ਹੈ। ਕਈ ਦੇਸ਼ਾਂ ਵਿੱਚ ਕੋਰੋਨਾ ਦੀ ਇੱਕ ਨਵੀਂ ਲਹਿਰ ਦੇਖੀ ਜਾ ਰਹੀ ਹੈ। ਇਸ ਦੌਰਾਨ ਇਜ਼ਰਾਈਲ ਤੋਂ ਇਕ ਹੋਰ ਡਰਾਉਣੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਫਲੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ।
ਇਸ ਦੀ ਜਾਣਕਾਰੀ ਅਰਬ ਨਿਊਜ਼ ਨੇ ਦਿੱਤੀ ਹੈ ਕਿ ਫਲੋਰੋਨਾ ਦਾ ਪਹਿਲਾ ਮਾਮਲਾ ਇਜ਼ਰਾਈਲ ਵਿੱਚ ਦਰਜ ਕੀਤਾ ਗਿਆ ਹੈ। ਫਲੋਰੋਨਾ ਕੋਵਿਡ-19 ਅਤੇ ਇੰਫਲੁਏਂਜ਼ਾ ਦੀ ਦੋਹਰੀ ਲਾਗ ਨੂੰ ਕਿਹਾ ਜਾਂਦਾ ਹੈ। ਅਰਬ ਨਿਊਜ਼ ਨੇ ਇਕ ਇਜ਼ਰਾਇਲੀ ਅਖ਼ਬਾਰ ਦੀ ਰਿਪੋਰਟ ਦੇ ਹਵਾਲੇ ਤੋਂ ਇਹ ਖ਼ਬਰ ਦਿੱਤੀ ਹੈ। ਅਖ਼ਬਾਰ ਮੁਤਾਬਕ ਰੂਬਿਨ ਮੈਡੀਕਲ ਸੈਂਟਰ ‘ਚ ਬੱਚੇ ਨੂੰ ਜਨਮ ਦੇਣ ਲਈ ਦਾਖਲ ਔਰਤ ‘ਚ ਫਲੋਰੋਨਾ ਇਨਫੈਕਸ਼ਨ ਪਾਇਆ ਗਿਆ ਹੈ।
ਦੱਸ ਦੇਈਏ ਕਿ ਇਜ਼ਰਾਈਲ ਨੇ ਸ਼ੁੱਕਰਵਾਰ 31 ਦਸੰਬਰ 2021 ਤੋਂ ਆਪਣੇ ਨਾਗਰਿਕਾਂ ਨੂੰ ਕੋਰੋਨਾ ਦਾ ਚੌਥਾ ਟੀਕਾ ਦੇਣਾ ਸ਼ੁਰੂ ਕਰ ਦਿੱਤਾ ਹੈ। ਇਹ ਵੈਕਸੀਨ ਅਜਿਹੇ ਲੋਕਾਂ ਨੂੰ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੂੰ ਕੋਰੋਨਾ ਵਾਇਰਸ ਦਾ ਜ਼ਿਆਦਾ ਖ਼ਤਰਾ ਹੈ। ਓਮੀਕ੍ਰੋਨ ਵੇਰੀਐਂਟ ਸਾਹਮਣੇ ਆਉਣ ਤੋਂ ਬਾਅਦ ਇਜ਼ਰਾਈਲ ਪਹਿਲਾ ਦੇਸ਼ ਹੈ, ਜਿੱਥੇ ਨਾਗਰਿਕਾਂ ਨੂੰ ਚੌਥਾ ਟੀਕਾ ਲਗਾਇਆ ਜਾ ਰਿਹਾ ਹੈ।