ਨਵੀਂ ਦਿੱਲੀ: ਕੋਰੋਨਾ ਦੇ ਹਲਾਤਾਂ ਨੂੰ ਵੇਖਦੇ ਹੋਏ ਸਿੱਖਿਆ ਮੰਤਰਾਲੇ ਨੇ ਮਈ ਵਿੱਚ ਹੋਣ ਵਾਲੀਆਂ ਸਾਰੀਆਂ ਆਫ ਲਾਈਨ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ।ਹਾਲਾਂਕਿ ਔਨ ਲਾਈਨ ਪ੍ਰੀਖਿਆਵਾਂ ਜਾਰੀ ਰਹਿਣਗੀਆਂ।
ਪੜ੍ਹਾਈ ਦਾ ਇਹ ਦੂਜਾ ਸੈਸ਼ਨ ਹੈ ਜੋ ਕੋਰੋਨਾ ਕਾਰਨ ਪ੍ਰਭਾਵਿਤ ਹੋ ਰਿਹਾ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਵੀ ਕੋਰੋਨਾ ਕਾਰਨ ਸਾਰੇ ਇਮਤਿਹਾਨ ਰੱਦ ਕਰਨੇ ਪਏ ਸਨ। ਵੱਡੀ ਗੱਲ ਇਹ ਹੈ ਕਿ ਹੁਣ ਹਲਾਤ ਕਦੋਂ ਸੁਖਾਵੇ ਹੋਣਗੇ। ਜਿਸ ਨਾਲ ਸਾਰੇ ਵਿੱਦਿਅਕ ਅਦਾਰੇ ਖੁੱਲਣਗੇ ਅਤੇ ਵਿਦਿਆਰਥੀਆਂ ਦੀਆਂ ਪੜ੍ਹਾਈਆਂ ਫਿਰ ਸ਼ੁਰੂ ਹੋਣਗੀਆਂ।