ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਉਲੰਪਿਕਸ ਵਿੱਚ ਆਸਟ੍ਰੇਲੀਆ ਨੂੰ ਹਰਾ ਕੇ ਸੈਮੀ ਫਾਈਨਲ ਵਿੱਚ ਭਾਰਤ ਦਾਖ਼ਲ ਹੋਇਆ |
ਭਾਰਤੀ ਮਹਿਲਾ ਹਾਕੀ ਟੀਮ ਨੇ ਟੋਕਿਓ ਓਲੰਪਿਕ ਵਿੱਚ ਇਤਿਹਾਸ ਰਚ ਦਿੱਤਾ ਹੈ। ਮਹਿਲਾ ਹਾਕੀ ਟੀਮ ਨੇ ਪਹਿਲੀ ਵਾਰ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ ਹੈ। ਭਾਰਤ ਨੇ ਕੁਆਰਟਰ ਫਾਈਨਲ ਵਿੱਚ ਆਸਟ੍ਰੇਲੀਆ ਨੂੰ 1-0 ਨਾਲ ਹਰਾਇਆ। ਮਹਿਲਾ ਟੀਮ ਸਿਰਫ ਤੀਜੀ ਵਾਰ ਓਲੰਪਿਕ ਵਿੱਚ ਪ੍ਰਵੇਸ਼ ਕਰ ਰਹੀ ਹੈ।
ਇਸ ਤੋਂ ਪਹਿਲਾਂ ਰੀਓ ਓਲੰਪਿਕ ਵਿੱਚ 2016 ਵਿੱਚ ਮਹਿਲਾ ਹਾਕੀ ਟੀਮ ਨੇ 12ਵਾਂ ਸਥਾਨ ਹਾਸਿਲ ਕੀਤਾ ਸੀ। ਇਸ ਤੋਂ ਇਲਾਵਾ 1980 ਵਿੱਚ ਟੀਮ ਚੌਥੇ ਨੰਬਰ ‘ਤੇ ਰਹੀ ਸੀ । ਹਾਲਾਂਕਿ ਉਸ ਸਮੇਂ ਕੋਈ ਸੈਮੀਫਾਈਨਲ ਮੈਚ ਨਹੀਂ ਸਨ। ਸਿਖਰ -3 ਟੀਮਾਂ ਦਾ ਫੈਸਲਾ ਪੂਲ ਮੈਚਾਂ ਦੇ ਪ੍ਰਦਰਸ਼ਨ ਦੇ ਅਧਾਰ ‘ਤੇ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਬੀਤੇ ਦਿਨ ਭਾਰਤੀ ਪੁਰਸ਼ ਹਾਕੀ ਟੀਮ ਨੇ ਵੀ ਸੈਮੀਫਾਈਨਲ ਵਿੱਚ ਪਹੁੰਚ ਕੇ ਮੈਡਲ ਦੀ ਉਮੀਦ ਨੂੰ ਕਾਇਮ ਰੱਖਿਆ ਹੈ।