ਅਬੋਹਰ ‘ਚ ਟਾਇਰਾਂ ਦੀ ਦੁਕਾਨ ‘ਤੇ ਏਅਰ ਟੈਂਕ ਦੇ ਫਟਣ ਕਾਰਨ ਭਿਆਨਕ ਹਾਦਸਾ ਵਾਪਰਿਆ, ਜਿਸ ‘ਚ ਇਕ ਵਿਅਕਤੀ ਦੀ ਮੌਤ ਹੋ ਗਈ। ਟੈਂਕ ਫਟਣ ਦਾ ਦ੍ਰਿਸ਼ ਇੰਨਾ ਭਿਆਨਕ ਸੀ ਕਿ ਮ੍ਰਿਤਕ ਦੀ ਗਰਦਨ ਸਰੀਰ ਤੋਂ ਵੱਖ ਹੋ ਗਈ।
ਮੌਕੇ ‘ਤੇ ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀ ਸਤਪਾਲ ਨੇ ਦੱਸਿਆ, ”ਸਾਨੂੰ ਸੂਚਨਾ ਮਿਲੀ ਹੈ ਕਿ ਇੱਥੇ ਇਕ ਸਿਲੰਡਰ ਫਟ ਗਿਆ ਹੈ।” ਮ੍ਰਿਤਕ ਦੀ ਪਛਾਣ ਰਵਿੰਕਾਂਤ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ। ਕਾਨੂੰਨੀ ਕਾਰਵਾਈ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।