ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣੇ ਹਨ। ਨਤੀਜੇ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਐਗਜ਼ਿਟ ਪੋਲ ਜਾਰੀ ਕਰ ਦਿੱਤੇ ਗਏ ਹਨ। ਇਸ ਐਗਜ਼ਿਟ ਪੋਲ ‘ਚ ਰਾਜਾਂ ਮੁਤਾਬਕ ਸੰਭਾਵਿਤ ਪਾਰਟੀਆਂ ਦੀ ਜਿੱਤ-ਹਾਰ ਦਾ ਮੁਲਾਂਕਣ ਕੀਤਾ ਗਿਆ ਹੈ। ਹੁਣ ਇਸ ਐਗਜ਼ਿਟ ਪੋਲ ‘ਤੇ ਪਾਰਟੀਆਂ ਦੇ ਆਗੂ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਇਸੇ ਲੜੀ ਤਹਿਤ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਮੈਨੂੰ ਲੱਗਦਾ ਹੈ ਕਿ ਪੰਜਾਬੀ ਐਗਜ਼ਿਟ ਪੋਲ ਵਿੱਚ ਕੋਈ ਵਿਸ਼ਵਾਸ ਨਹੀਂ ਕਰਦਾ।
ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਵੋਟਰ ਇਸ ਨਾਲ ਪ੍ਰਭਾਵਿਤ ਨਹੀਂ ਹੁੰਦੇ ਪਰ ਅੱਜਕੱਲ੍ਹ ਕੁਝ ਸਰਕਾਰਾਂ ਜਨਤਾ ਦੇ ਪੈਸੇ ਦੀ ਵਰਤੋਂ ਕਰਕੇ ਓਪੀਨੀਅਨ ਪੋਲ ਕਰਵਾਉਂਦੀਆਂ ਹਨ। ਆਮ ਆਦਮੀ ਪਾਰਟੀ ਇਸ ਸਮੇਂ ਜਨਤਾ ਦੇ ਪੈਸੇ ਦੀ ਦੁਰਵਰਤੋਂ ਕਰ ਰਹੀ ਹੈ।