ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ । ਜੇ.ਬੀ.ਟੀ. ਯਾਨੀ ਜੂਨੀਅਰ ਬੇਸਿਕ ਟੀਚਰ ਭਰਤੀ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ 10 ਸਾਲ ਦੀ ਸਜ਼ਾ ਕੱਟ ਰਹੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਹੁਣ ਰਿਹਾ ਹੋਣਗੇ।ਤਿਹਾੜ ਜੇਲ ਅਥਾਰਟੀ ਨੇ ਆਪਣੇ ਵਕੀਲ ਅਮਿਤ ਸਾਹਨੀ ਨੂੰ ਦੱਸਿਆ ਹੈ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੇ ਜੇਬੀਟੀ (ਕੇਸ ਵਿੱਚ ਆਪਣੀ ਸਜ਼ਾ ਪੂਰੀ ਕਰ ਲਈ ਹੈ ਤੇ ਉਹ ਵਿਸ਼ੇਸ਼ ਛੋਟ ਲਈ ਯੋਗ ਹੈ।ਓਪੀ ਚੌਟਾਲਾ ਦੇ ਰਾਜ ਸਮੇਂ ਸਾਲ 1999-2000 ਵਿੱਚ ਹਰਿਆਣਾ ਦੇ 18 ਜ਼ਿਿਲ੍ਹਆਂ ਵਿੱਚ 3206 ਜੇਬੀਟੀ ਅਧਿਆਪਕਾਂ ਦੀ ਭਰਤੀ ਵਿਚ ਨਿਯਮਾਂ ਦੀ ਪਾਲਣਾ ਨਾ ਕਰਕੇ ਆਪਣੀ ਇੱਛਾ ਮੁਤਾਬਕ ਉਮੀਦਵਾਰਾਂ ਦੀ ਭਰਤੀ ਕਰਨ ਦਾ ਦੋਸ਼ ਲਾਇਆ ਗਿਆ ਸੀ।
ਦੱਸ ਦਈਏ ਕਿ ਓਮਪ੍ਰਕਾਸ਼ ਚੌਟਾਲਾ ਅਤੇ ਉਸ ਦੇ ਬੇਟੇ ਅਜੇ ਚੌਟਾਲਾ ਨੂੰ ਜੇਬੀਟੀ ਭਰਤੀ ਘੁਟਾਲੇ ਵਿੱਚ 2013 ਵਿੱਚ 10 ਸਾਲ ਦੀ ਸਜਾ ਸੁਣਾਈ ਗਈ ਸੀ। ਅਜਿਹੀ ਸਥਿਤੀ ਵਿੱਚ ਉਨ੍ਹਾਂ ਦੀ ਰਸਮੀ ਰਿਹਾਈ ਦੀ ਪ੍ਰਕਿਿਰਆ ਆਉਣ ਵਾਲੇ ਦਿਨਾਂ ਵਿੱਚ ਪੂਰੀ ਕੀਤੀ ਜਾ ਸਕਦੀ ਹੈ। ਉਸ ਦੇ ਵਕੀਲ ਨੇ ਦੱਸਿਆ ਕਿ ਚੌਟਾਲਾ ਦੀ ਸਜ਼ਾ ਬੀਤੀ ਰਾਤ ਪੂਰੀ ਹੋ ਗਈ ਹੈ। ਕੁਝ ਕਾਗਜ਼ੀ ਕਾਰਵਾਈ ਬਾਕੀ ਹੈ। ਜਿਵੇਂ ਹੀ ਕਾਰਵਾਈ ਪੂਰੀ ਹੋ ਜਾਵੇਗੀ, ਉਨ੍ਹਾਂ ਦੀ ਰਿਹਾਈ ਦੇ ਆਦੇਸ਼ ਅਧਿਕਾਰਤ ਤੌਰ ‘ਤੇ ਜਾਰੀ ਕੀਤੇ ਜਾਣਗੇ।