ਚੰਡੀਗੜ੍ਹ: ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਚੰਨੀ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਦੌਰਾਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਓਮ ਪ੍ਰਕਾਸ਼ ਸੋਨੀ ਦੇ ਉਪ ਮੁੱਖ ਮੰਤਰੀ ਬਣਨ ਤੋਂ ਬਾਅਦ ਸਮਰਥਕਾਂ ਨੇ ਉਨ੍ਹਾਂ ਦੇ ਘਰ ਜਸ਼ਨ ਮਨਾਏ। ਇਸ ਦੌਰਾਨ ਉਹ ਇੱਕ ਦੂਜੇ ਦਾ ਮੂੰਹ ਮਿੱਠਾ ਕਰ ਰਹੇ ਹਨ। ਉਹ ਭੰਗੜਾ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ।