ਹਰਿਆਣਾ ‘ਚ ਇੱਕ ਵਾਰ ਫਿਰ ਤੋਂ ਪੁਲਿਸ ਅਤੇ ਕਿਸਾਨਾਂ ਦੇ ਵਿਚਾਲੇ ਹੋਈ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ।ਦਰਅਸਲ, ਅੱਜ ਹਰਿਆਣਾ ਦੇ ਮੁੱਖ ਮੰਤਰੀ ਦੀ ਬੀਜੇਪੀ ਦੇ ਕੁਝ ਨੇਤਾਵਾਂ ਦੇ ਨਾਲ ਕਰਨਾਲ ‘ਚ ਬੈਠਕ ਰੱਖੀ ਗਈ ਸੀ।ਜਿਸਦੇ ਵਿਰੋਧ ‘ਚ ਕਿਸਾਨਾਂ ਨੇ ਧਰਨਾ ਪ੍ਰਦਰਸ਼ਨ ਕਰ ਕੇ ਚੱਕਾ ਜਾਮ ਕੀਤਾ।ਕਰਨਾਲ ਪੁਲਿਸ ਅਤੇ ਕਿਸਾਨਾਂ ਦੇ ਵਿਚਾਲੇ ਸੜਕ ਜਾਮ ਨੂੰ ਲੈ ਕੇ ਤਿੱਖੀ ਤਕਰਾਰ ਦੇਖਣ ਨੂੰ ਮਿਲੀ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵਲੋਂ ਕਿਸਾਨਾਂ ‘ਤੇ ਲਾਠੀਚਾਰਜ ਸ਼ੁਰੂ ਕੀਤਾ ਗਿਆ।ਜਿਸਦੇ ਚਲਦਿਆਂ ਬਹੁਤ ਸਾਰੇ ਕਿਸਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ।ਦੂਜੇ ਪਾਸੇ ਕਿਸਾਨਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਾਇਆ ਗਿਆ।ਕਿਸਾਨਾਂ ‘ਤੇ ਪੁਲਿਸ ਵਲੋਂ ਕੀਤੇ ਗਏ ਇਸ ਲਾਠੀਚਾਰਜ ਦੇ ਬਾਅਦ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨੇ ਸਾਰੇ ਕਿਸਾਨ ਭਰਾਵਾਂ ਨੂੰ ਟਵੀਟ ਕਰ ਕੇ ਅਪੀਲ ਕਰਦੇ ਹੋਏ ਕਿਹਾ ਕਿ ਕਰਨਾਲ ‘ਚ ਪ੍ਰਸ਼ਾਸਨ ਵਲੋਂ ਭਿਅੰਕਰ ਲਾਠੀ ਚਾਰਜ ਕੀਤਾ ਗਿਆ ਸਾਰੇ ਕਿਸਾਨ ਸਾਥੀਆਂ ਨੇ ਬੱਚਿਆਂ ਤੋਂ ਲੈ ਕੇ ਬਜ਼ੁਰਗ ਤਕ ਸਾਰੇ ਸੜਕਾਂ ‘ਤੇ ਉਤਰ ਆਏ ਆਪਣੇ ਨਜ਼ਦੀਕ ਲਗਦਾ ਟੋਲ ਪਲਾਜ਼ਾ ਅਤੇ ਸਾਰੇ ਰੋਡ ਜਾਮ ਕਰ ਦੇਣ।