ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਰਾਹੁਲ ਗਾਂਧੀ ਨੇ ਵਾਈਟ ਪੇਪਰ ਜਾਰੀ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਦੀ ਸੰਭਾਵਨਾ ਹੈ ਜਿਸ ਤੋਂ ਪਹਿਲਾ ਸਰਕਾਰ ਪੁਰੀ ਤਿਆਰੀ ਕਰੇ ਤਾਂ ਜੇਕਰ ਅਜਿਹਾ ਹੁੰਦਾ ਹੈ ਤਾਂ ਆਉਣ ਵਾਲੇ ਸਮੇਂ ‘ਚ ਬਚਣਯੋਗ ਮੌਤਾਂ ਨੂੰ ਰੋਕਿਆ ਜਾ ਸਕੇ |
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਗਰੀਬਾਂ ਨੂੰ ਵਿੱਤੀ ਸਹਾਇਤਾ ਦੇਵੇ ਅਤੇ ਕੋਵਿਡ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਕੋਵਿਡ ਮੁਆਵਜ਼ਾ ਫੰਡ ਸਥਾਪਤ ਕਰੇ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਇਸ ਵ੍ਹਾਈਟ ਪੇਪਰ ਦਾ ਅਰਥ ਸਰਕਾਰ ਦੀ ਆਲੋਚਨਾ ਕਰਨਾ ਨਹੀਂ। ਪਾਰਟੀ ਸਰਕਾਰ ਦੀਆਂ ਗਲਤੀਆਂ ਦਾ ਵਰਨਣ ਇਸ ਲਈ ਕਰ ਰਹੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਲਤੀਆਂ ਨੂੰ ਠੀਕ ਕੀਤਾ ਜਾ ਸਕੇ।