ਲੋਕ ਇਨਸਾਫ਼ ਪਾਰਟੀ (ਲਿਪ) ਦੇ ਮੁਖੀ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਉਸ ‘ਤੇ ਕੋਵਿਡ-19 ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ।
ਦੱਸ ਦੇਈਏ ਕਿ ਅਗਸਤ 2020 ਵਿੱਚ ਬੈਂਸ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨਾ ਤਾਂ ਮਾਸਕ ਪਹਿਨੇ ਅਤੇ ਨਾ ਹੀ ਸਮਾਜਿਕ ਦੂਰੀ ਦੀ ਪਾਲਣਾ ਕੀਤੀ।