ਵਿਜੀਲੈਂਸ ਨੇ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਗ੍ਰਿਫਤਾਰ ਕੀਤਾ ਹੈ। ਦਿਨੇਸ਼ ਬੱਸੀ ਖਿਲਾਫ ਟਰੱਸਟ ‘ਚ ਆਪਣੇ ਕਾਰਜਕਾਲ ਦੌਰਾਨ ਘਪਲੇ ਦੇ ਦੋਸ਼ ਲੱਗੇ ਹਨ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੀ ਡੀ ਬਲਾਕ ਵਿੱਚ ਇੱਕ ਕੋਠੀ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਇਸ ਤੋਂ ਇਲਾਵਾ 17 ਹੋਰ ਫਾਈਲਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ।
ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਵਿਜੀਲੈਂਸ ਟੀਮ ਨੇ ਉਕਤ ਸਾਬਕਾ ਚੇਅਰਮੈਨ ‘ਤੇ ਸ਼ਿਕੰਜਾ ਕੱਸਿਆ ਹੈ। ਵਿਜੀਲੈਂਸ ਵੱਲੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਇਸ ਮਾਮਲੇ ਵਿੱਚ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਦੱਸਦੇਈਏ ਕਿ 2019 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਉਨ੍ਹਾਂ ਨੂੰ ਅੰਮ੍ਰਿਸਰ ਇੰਪਰੂਵਮੈਂਟ ਟਰਸਟ ਦਾ ਚੇਅਰਮੈਨ ਵੀ ਬਣਾਇਆ ਗਿਆ ਸੀ। ਉਹ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ। ਬੱਸੀ ਨੂੰ ਕੱਲ੍ਹ ਸਵੇਰੇ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।