ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈੱਸ ਕਾਨਫਰੰਸ ਕਰ ਇੱਕ ਹੋਰ ਕਾਂਗਰਸ ਆਗੂ ਦੇ ਪਾਰਟੀ ‘ਚ ਸ਼ਾਮਿਲ ਹੋਣ ‘ਤੇ ਸੁਆਗਤ ਕੀਤਾ ਗਿਆ | ਕਾਂਗਰਸੀ ਆਗੂ ਦਰਸ਼ਨ ਲਾਲ ਸ਼ਰਮਾ ਦਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ | ਜਿਨ੍ਹਾਂ ਦਾ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪੂਰਾ ਸਨਮਾਨ ਦੇ ਕੇ ਸੁਆਗਤ ਕੀਤਾ ਗਿਆ | ਇਸ ਮੌਕੇ ਉਨਾਂ ਕਿਹਾ ਕਿ ਲੋਕ ਵਿਰੋਧੀ ਨੀਤੀਆਂ ਅਤੇ ਵਰਕਰਾਂ ਦੀ ਬੇਕਦਰੀ ਕਾਰਨ ਵੱਡੀ ਗਿਣਤੀ ‘ਚ ਹੋਰ ਵੀ ਵੱਡੇ ਨਾਂਅ ਕਾਂਗਰਸ ਤਿਆਗ ਕੇ ਅਕਾਲੀ-ਬਸਪਾ ਗੱਠਜੋੜ ‘ਚ ਸ਼ਾਮਲ ਹੋਣ ਜਾ ਰਹੇ ਹਨ।