ਕੋਰੋਨਾ ਕਾਲ ‘ਚ ਜਰੂਰਤਮੰਦ ਲੋਕਾਂ ਲਈ ਮਸੀਹਾ ਬਣ ਕੇ ਆਏ ਸੋਨੂੰ ਸੂਦ ਵੱਲੋਂ ਆਪਣੀ ਭੈਣ ਮਾਲਵਿਕਾ ਸੂਦ ਜੋ ਕਿ ਕੁਝ ਦਿਨ ਪਹਿਲਾਂ ਕਾਂਗਰਸ ‘ਚ ਸ਼ਾਮਲ ਹੋਏ ਸਨ ਇਕ ਵੱਡਾ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਇਕ ਨਿੱਜੀ ਚੈਨਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੀ ਭੈਣ ਮਾਲਵਿਕਾ ਲਈ ਪ੍ਰਚਾਰ ਨਹੀਂ ਕਰਨਗੇ। ਉਹ ਉਨ੍ਹਾਂ ਦੀ ਜਰਨੀ ਹੈ ਅਤੇ ਮੇਰਾ ਸਿਆਸਤ ਜਾਂ ਸਿਆਸੀ ਪਾਰਟੀਆਂ ਨਾਲ ਕੋਈ ਸਬੰਧ ਨਹੀਂ ਹੈ।
ਭੈਣ ਮਾਲਵਿਕਾ ਦੇ ਕਾਂਗਰਸ ‘ਚ ਜਾਣ ਤੋਂ ਬਾਅਦ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਸੋਨੂੰ ਸੂਦ ਵੀ ਆਪਣੀ ਸਿਆਸੀ ਪਾਰੀ ਜਲਦ ਸ਼ੁਰੂ ਕਰ ਸਕਦੇ ਹਨ ਜਾਂ ਫਿਰ ਆਪਣੀ ਭੈਣ ਲਈ ਚੋਣ ਪ੍ਰਚਾਰ ਕਰਨਗੇ। ਇਨ੍ਹਾਂ ਅਟਕਲਾਂ ਦੇ ਚੱਲਦਿਆਂ ਹੀ ਸੋਨੂੰ ਸੂਦ ਵੱਲੋਂ ਭੈਣ ਮਾਲਵਿਕਾ ਲਈ ਚੋਣ ਪ੍ਰਚਾਰ ਨਾ ਕਰਨ ਦਾ ਇਹ ਵੱਡਾ ਫੈਸਲਾ ਲਿਆ ਗਿਆ ਹੈ।
ਦੱਸ ਦੇਈਏ ਕਿ ਕੋਰੋਨਾ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਉਹ ਪਿਛਲੇ 2 ਸਾਲਾਂ ਤੋਂ ਲਗਾਤਾਰ ਕੰਮ ਕਰ ਰਹੇ ਹਨ। ਦੂਜੀ ਲਹਿਰ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਪਹੁੰਚਣ ਤੋਂ ਲੈ ਕੇ ਡਾਕਟਰੀ ਸਹੂਲਤਾਂ ਤੱਕ ਹਰ ਸੰਭਵ ਮਦਦ ਦਿੱਤੀ ਗਈ ਸੀ।