2022 ਵਿਧਾਨ ਸਭਾ ਚੋਣਾਂ ਦਾ ਬਿਗੁੱਲ ਵੱਜ ਗਿਆ ਹੈ ਅਤੇ ਪੰਜਾਬ ਦੀਆਂ ਸਾਰੀ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦੀਆਂ ਸੂਚੀਆਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ। ਕਾਂਗਰਸ ਪਾਰਟੀ ਵੀ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਚੁੱਕੀ ਹੈ ਪਰ ਅੱਜ ਜੋ ਦੂਸਰੀ ਸੂਚੀ ਜਾਰੀ ਹੋਣੀ ਸੀ, ਉਸ ਲਈ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ ਮਤਭੇਦਾਂ ਅਤੇ ਸਹਿਮਤੀ ਨਾ ਬਣਨ ਕਾਰਨ ਇਹ ਸੂਚੀ ਜਾਰੀ ਨਹੀਂ ਹੋ ਸਕੀ।
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਮੁੱਖ ਚੋਣ ਕਮੇਟੀ ਦੀ ਇਕ ਮੀਟਿੰਗ ਬੁਲਾਈ ਗਈ ਸੀ ਪਰ ਇਹ ਮੀਟਿੰਗ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚੰਨੀ ਵਿਚਾਲੇ ਮਤਭੇਦਾਂ ਕਾਰਨ ਬੇਸਿੱਟਾ ਰਹੀ ਹੈ। ਕਾਂਗਰਸ ਪਾਰਟੀ ਵੱਲੋਂ ਬਾਕੀ 31 ਸੀਟਾਂ ਦੇ ਉਮੀਦਵਾਰਾਂ ‘ਤੇ ਵਿਚਾਰ ਕਰਨ ਲਈ ਸਬ-ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਕਮੇਟੀ ਵਿੱਚ ਕੇ.ਸੀ. ਵੇਣੂਗੋਪਾਲ, ਅੰਬਿਕਾ ਸੋਨੀ ਅਤੇ ਪੰਜਾਬ ਕਾਂਗਰਸ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਅਜੇ ਮਾਕਨ ਸ਼ਾਮਲ ਹਨ।