ਸ਼ਨੀਵਾਰ, ਅਗਸਤ 15, 2026 09:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਂਗਰਸ ਪਾਰਟੀ ਭਾਜਪਾ ਨਾਲ ਮਿਲੀ ,ਸੰਸਦ ‘ਚ ਕਿਸਾਨਾਂ ਦੀ ਆਵਾਜ਼ ਚੁੱਕਣ ਤੋਂ ਕੀਤਾ ਇਨਕਾਰ -ਹਰਸਿਮਰਤ ਬਾਦਲ

by propunjabtv
ਅਗਸਤ 12, 2021
in ਦੇਸ਼, ਪੰਜਾਬ, ਰਾਜਨੀਤੀ
0

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਭਾਰਤੀ ਜਨਤਾ ਪਾਰਟੀ ਯਾਨੀ ਭਾਜਪਾ ਨਾਲ ਰਲੀ ਹੋਈ ਹੈ ਤੇ ਇਸੇ ਕਾਰਨ ਉਸਨੇ ਸੰਸਦ ਵਿਚ ਕਿਸਾਨਾਂ ਦੀ ਆਵਾਜ਼ ਚੁੱਕਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਸਰਕਾਰ ਨੁੰ ਖੇਤੀਬਾੜੀ ਕਾਨੂੰਨਾਂ ’ਤੇ  ਚਰਚਾ ਕਰਨ ਲਈ ਮਜਬੂਰ ਕਰਨ ਦੀ ਥਾਂ ਆਪਣੀ ਮਰਜ਼ੀ ਨਾਲ ਚਰਚਾ ਕਰਨ ਦਾ ਮੌਕਾ ਦੇ ਰਹੀ ਹੈ।

ਇਥੇ ਜਾਰੀਤੇ ਇਕ ਬਿਆਨ ਵਿਚ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸੰਸਦ ਦੇ ਬਾਹਰ ਕਾਂਗਰਸ ਝੁਠੇ ਰੋਸ ਵਿਖਾਵੇ ਕਰ ਰਹੀ ਹੈ ਜਦਕਿ  ਸੰਸਦ ਦੇ ਅੰਦਰ ਮਾਮਲਾ ਚੁੱਕਣ ਤੋਂ ਇਨਕਾਰੀ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਰੋਜ਼ਾਨਾ  ਸੰਸਦ ਦੇ ਅੰਦਰ ਪੈਗਾਸਸ ’ਤੇ ਚਰਚਾ ਵਾਸਤੇ ਤਾਂ ਅੜੀ ਰਹੀ ਪਰ ਖੇਤੀਬਾੜੀ ਕਾਨੂੰਨਾਂ ਬਾਰੇ ਅਜਿਹਾ ਸਟੈਂਡ ਲੈਣ ਤੋਂ ਇਨਕਾਰੀ ਰਹੀ।

ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ  ਭਾਜਪਾ ਨਾਲ ਰਲੇ ਹੋਣ ਦੀ ਗੱਲ ਇਥੋਂ ਵੀ ਸਾਬਤ ਹੁੰਦੀ ਹੈ ਕਿ ਜਦੋਂ ਸਰਕਾਰ ਨੇ 127ਵੀਂ ਸੋਧ ਪਾਸ ਕਰਵਾਉਣ ਲਈ ਉਸ ਤੋਂ ਸਹਿਯੋਗ ਮੰਗਿਆ ਤਾਂ ਕਾਂਗਰਸ ਪਾਰਟੀ ਬਿਨਾਂ ਕਿਸੇ ਸ਼ਰਤ ਦੇ ਖਾਸ ਤੌਰ ’ਤੇ ਪਹਿਲਾਂ ਖੇਤੀ ਬਿੱਲਾਂ ’ਤੇ ਚਰਚਾ ਕਰਵਾਉਣ ਦੀ ਮੰਗ ਕਰਨ ਦੀ ਥਾਂ ਆਪ ਮੰਨ ਗਈ। ਉਹਨਾਂ ਕਿਹਾ ਕਿ ਕੱਲ੍ਹ ਵੀ ਰਾਜ ਸਭਾ ਵਿਚ ਚੇਅਰਪਰਸਨ ਨੇ ਖੇਤੀ ਕਾਨੁੰਨਾਂ ’ਤੇ ਚਰਚਾ ਦੀ ਆਗਿਆ ਦੇ ਦਿੱਤੀ ਪਰ ਕਾਂਗਰਸ ਦੇ ਮੈਂਬਰਾਂ ਨੇ ਐਨ ਡੀ ਏ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਉਜਾਗਰ ਕਰਨ ਲਈ ਪਲੈਟਫਾਰਮ ਵਰਤਣ ਦੀ ਥਾਂ ਤੌਰ ਤਰੀਕਿਆਂ ਦਾ ਰੌਲਾ ਪਾ ਲਿਆ। ਉਹਨਾਂ ਕਿਹਾ ਕਿ ਕਾਂਗਰਸੀ ਵਾਰ ਵਾਰ ਸਦਨ ਮੁਲਤਵੀ ਕਰਨ ਲਈ ਮਜਬੂਰ ਕਰਕੇ ਸਰਕਾਰ ਦੇ ਹੱਥਾਂ ਵਿਚ ਖੇਡਦੇ ਰਹੇ ਤੇਅੱਜ ਸੈਸ਼ਨ ਖਤਮ ਹੋ ਗਿਆ ਜੋ ਭਾਜਪਾ ਲਈ ਠੀਕ ਸੀ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਉਦੋਂ ਤੋਂ ਇਹ ਖੇਡਾਂ ਖੇਡ ਰਹੀ ਹੈ ਜਦੋਂ ਤੋਂ ਸੰਸਦ ਵਿਚ ਖੇਤੀ ਬਿੱਲ ਪ੍ਰਵਾਨਗੀ ਲਈ ਪੇਸ਼ ਹੋਏ ਸਨ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਆਪ ਮੁਲਕ ਵਿਚੋਂ ਬਾਹਰ ਚਲੇ ਗਏ ਤੇ ਲੋਕ ਸਭਾ ਵਿਚ ਹਾਜ਼ਰ ਨਹੀਂ ਹੋਏ।
ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਰਾਜ ਸਭਾ ਵਿਚ ਕਾਂਗਰਸ ਦੇ ਬਹੁਤ ਸਾਰੇ ਸੰਸਦ ਮੈਂਬਰ ਹਨ ਜਿਥੇ ਸੱਤਾਧਾਰੀ ਪਾਰਟੀ ਕਮਜ਼ੋਰ ਹੈ ਪਰ ਜਦੋਂ ਖੇਤੀ ਬਿੱਲਾਂ ’ਤੇ ਵੋਟਿੰਗ ਹੋ ਰਹੀ ਸੀ ਤਾਂ ਇਹ ਜਾਣ ਬੁੱਝ ਕੇ ਗੈਰ ਹਾਜ਼ਰ ਹੋ ਗਏ ਤੇ ਬਿੱਲ ਆਸਾਨੀ ਨਾਲ ਪਾਸ ਕਰਵਾ ਦਿੱਤੇ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਲਈ ਇਕਜੁੱਟ ਹੋ ਕੇ ਰੋਸ ਪ੍ਰਦਰਸ਼ਨ ਕਰਨ ਦਾ ਯਤਨ ਹੀ ਨਹੀਂ ਕੀਤਾ। ਉਹਨਾਂ ਕਿਹਾ ਕਿ ਪਾਰਟੀ ਦੇ 52 ਸੰਸਦ ਮੈਂਬਰਾਂ ਵਿਚੋਂ ਸਿਰਫ ਚਾਰ ਜਾਂ ਪੰਜ ਹੀ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ ਵਿਚ ਸ਼ਾਮਲ  ਹੋਏ ਉਹ ਵੀ ਸਿਰਫ ਅਖੀਰਲੇ ਤਿੰਨ ਦਿਨਾਂ ਦੌਰਾਨ ਅਜਿਹਾ ਕੀਤਾ। ਉਹਨਾਂ ਕਿਹਾ ਕਿ ਅਜਿਹਾ ਸਾਰੇ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਅਕਾਲੀ ਦਲ ਤੇ ਬਸਪਾ ਸੰਸਦ ਮੈਂਬਰਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੇਜਵਾਬ ਵਿਚ ਕੀਤਾ ਗਿਆ। ਉਹਨਾਂ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ  ਉਦੋਂਤੱਕ ਇਹ ਰੋਸ ਪ੍ਰਦਰਸ਼ਨ ਜਾਰੀ ਰੱਖੇਗਾਜਦੋਂ ਤੱਕ ਤਿੰਨਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ।

Tags: bjpcongress partyfarmers' voiceharsimrat badalparliament
Share203Tweet127Share51

Related Posts

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.