ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਕਤਲ ਮਾਮਲੇ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA)ਦੀ ਵਿਸ਼ੇਸ਼ ਅਦਾਲਤ ਨੇ 10 ਮੁਲਜ਼ਮਾਂ ਖ਼ਿਲਾਫ਼ ਸਾਜ਼ਿਸ਼ ਰਚਣ, ਸਬੂਤ ਨਸ਼ਟ ਕਰਨ ਤੇ ਗੈਰ-ਕਾਨੂੰਨੀ ਸਰਗਰਮੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਤੈਅ ਕੀਤੇ ਹਨ।
ਸੁਣਵਾਈ ਦੌਰਾਨ ਚਾਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ। ਇਹ ਜਿਕਰਯੋਗ ਹੈ ਕਿ ਅਕਤੂਬਰ 2020 ਵਿੱਚ ਭਿੱਖੀਵਿੰਡ ਸਥਿਤ ਘਰ ਸ਼ੌਰਿਆ ਚੱਕਰ ਵਿਜੇਤੂ ਬਲਵਿੰਦਰ ਸੰਧੂ ਨੂੰ ਗੋਲ਼ੀਆਂ ਮਾਰ ਦਿੱਤੀਆਂ ਗਈਆਂ ਸਨ। ਇਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ।
ਇਸ ਕਤਲ ‘ਚ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦਾ ਨਾਮ ਆਉਣ ਮਗਰੋਂ ਜਾਂਚ ਐਨਆਈਏ ਨੂੰ ਸੌਂਪੀ ਗਈ ਸੀ। ਜਾਂਚ ਏਜੰਸੀ ਨੇ ਗੁਰਜੀਤ ਸਿੰਘ, ਸੁਖਦੀਪ ਸਿੰਘ, ਇੰਦਰਜੀਤ ਸਿੰਘ, ਸੁਖਮੀਤਪਾਲ ਸਿੰਘ, ਨਵਪ੍ਰੀਤ ਸਿੰਘ, ਹਰਬਿੰਦਰ ਸਿੰਘ ਤੇ ਸੁਖਰਾਜ ਸਿੰਘ, ਰਵੀ ਢਿੱਲੋਂ, ਜਗਰੂਪ ਸਿੰਘ ਅਤੇ ਅਕਾਸ਼ਦੀਪ ਸਿੰਘ ਧਾਲੀਵਾਲ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ ਸੀ, ਜਦਕਿ ਰਵਿੰਦਰ ਸਿੰਘ, ਰਾਕੇਸ਼ ਕੁਮਾਰ, ਚੰਦ ਕੁਮਾਰ ਅਤੇ ਪ੍ਰਭਦੀਪ ਸਿੰਘ ਮਿੱਠੂ ਨੂੰ ਕੇਸ ‘ਚੋਂ ਬਰੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: Rahul Gandhi: ਪੁਲਿਸ ਨੇ ਰਾਹੁਲ ਗਾਂਧੀ ਨੂੰ ਕੀਤਾ ਗ੍ਰਿਫਤਾਰ..ਤਸਵੀਰਾਂ ਵੀ ਦੇਖੋ
ਪੁਲਿਸ ਨੇ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਗੈਂਗਸਟਰ ਸੁੱਖ ਭਿਖਾਰੀਵਾਲ ਨੂੰ ਦੁਬਈ ਤੋਂ ਗ੍ਰਿਫ਼ਤਾਰ ਕੀਤਾ ਸੀ। ਕਾਬਿਲਗੌਰ ਹੈ ਕਿ 16 ਅਕਤੂਬਰ 2020 ਨੂੰ ਕਸਬਾ ਭਿੱਖੀਵਿੰਡ ਵਿਖੇ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦਾ 2 ਨਕਾਬਪੋਸ਼ ਨੌਜਵਾਨਾਂ ਵੱਲੋਂ ਘਰ ਵਿੱਚ ਦਾਖਲ ਹੋ ਕੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।