ਅੱਜ ਕਿਸਾਨ ਆਗੂਆਂ ਅਤੇ ਡੀਐਮ-ਐਸਪੀ ਦਰਮਿਆਨ ਕਰਨਾਲ ਦੇ ਜ਼ਿਲ੍ਹਾ ਮੈਜਿਸਟਰੇਟ ਦੇ ਦਫਤਰ ਵਿੱਚ ਲਗਭਗ ਤਿੰਨ ਘੰਟਿਆਂ ਦੀ ਮੀਟਿੰਗ ਹੋਈ। ਹਾਲਾਂਕਿ, ਇਸ ਮੀਟਿੰਗ ਦਾ ਕੋਈ ਸਿੱਟਾ ਨਹੀਂ ਨਿਕਲਿਆ। ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਕੋਈ ਵੀ ਮੰਗ ਨਹੀਂ ਮੰਨੀ ਗਈ। ਜਿਸ ਤੋਂ ਬਾਅਦ ਵੀ ਕਿਸਾਨ ਮਿੰਨੀ ਸਕੱਤਰੇਤ ਦੇ ਬਾਹਰ ਡਟੇ ਹੋਏ ਹਨ। ਹੁਣ ਤੱਕ ਤਿੰਨ ਦੌਰ ਦੀ ਬੈਠਕ ਹੋ ਚੁਕੀ ਹੈ, ਪਰ ਕੋਈ ਨਤੀਜਾ ਨਾ ਨਿਕਲਣ ਤੋਂ ਬਾਅਦ ਕਿਸਾਨਾਂ ਡਟੇ ਰਹਿਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਧਰਨੇ ਤੋਂ ਨਹੀਂ ਉੱਠਣਗੇ।