ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸਰਕਾਰ ਵੱਲੋਂ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਲੋਕ ਸਭਾ ਵਿੱਚ ਪਾਸ ਕਰ ਦਿੱਤਾ ਗਿਆ ਹੈ।ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਨਾਅਰੇਬਾਜ਼ੀ ਦੌਰਾਨ ਖੇਤੀਬਾੜੀ ਕਾਨੂੰਨ ਰੱਦ ਬਿੱਲ 2021 ਪੇਸ਼ ਕੀਤਾ। ਕੁਝ ਹੀ ਸਮੇਂ ਵਿੱਚ, ਲੋਕ ਸਭਾ ਦੁਆਰਾ ਖੇਤੀਬਾੜੀ ਕਾਨੂੰਨ ਵਾਪਸੀ ਬਿੱਲ ਪਾਸ ਕਰ ਦਿੱਤਾ ਗਿਆ। ਇਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ‘ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਬਿੱਲ ‘ਤੇ ਸਦਨ ‘ਚ ਚਰਚਾ ਦੀ ਮੰਗ ਕੀਤੀ ਸੀ।