ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮਿਸ਼ਲ ‘ਗੱਲ ਪੰਜਾਬ ‘ ਦੀ ਦਾ ਦੂਜਾ ਦਿਨ ਹੈ ਬੀਤੇ ਦਿਨ ਸੁਖਬੀਰ ਬਾਦਲ ਜ਼ੀਰਾ ਹਲਕੇ ‘ਚ ਪਹੁੰਚੇ ਸਨ ਜਿੱਥੇ ਉਨ੍ਹਾਂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ| ਅੱਜ ਸੁਖਬੀਰ ਬਾਦਲ ਲੋਕਾਂ ਦੀ ਰਾਏ ਜਾਣਨ ਦੇ ਲਈ ਗੁਰੂਹਰਸਹਾਏ ਪੁਹੰਚੇ| ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 100 ਦਿਨ ਦੇ ਅੰਦਰ ਪੰਜਾਬ ਦੇ ਸਾਰੇ ਸੂਬਿਆ ਦਾ ਦੌਰਾ ਕਰਨਗੇ | ਜਿਸ ਤਹਿਤ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰੂਹਰ ਸਹਾਏ ਦੇ ਰਿਜੀ ਰਿਜ਼ੌਰਟ ‘ਚ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਵਿੱਚ ਰੈਲੀ ਕੀਤੀ ਹੈ।
ਇਸ ਦੌਰਾਨ ਗੁਰੂਹਰਸਹਾਏ ‘ਚ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੇ ਇੱਕ ਇੱਕ ਖਦਸ਼ੇ ਨੂੰ ਦੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਗੱਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪਾਰਲੀਮੈਂਟ ‘ਚ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਹਿੱਤਾਂ ਲਈ ਬੀਜੇਪੀ ਨਾਲ ਕਈ ਸਾਲਾਂ ਪੁਰਾਣਾ ਰਿਸ਼ਤਾ ਤੋੜਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ -ਬਸਪਾ ਸਰਕਾਰ ਆਉਣ ‘ਤੇ ਪਹਿਲੇ ਮਹੀਨੇ ਹੀ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰ ਪੰਜਾਬੀ ਦਾ 10 ਲੱਖ ਦਾ ਸਿਹਤ ਬੀਮਾ ਕੀਤਾ ਜਾਵੇਦਗਾ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ‘ਚ ਇੱਕ ਵੀ ਗੈਂਗਸਟਰ ਨਹੀਂ ਰਹਿਣ ਦੇਣਾ। ਜਿਨ੍ਹਾਂ ਨੇ ਅਕਾਲੀ ਵਰਕਰਾਂ ‘ਤੇ ਝੂਠੇ ਪਰਚੇ ਕੀਤੇ ਹਨ , ਉਹ ਜੇਲ੍ਹਾਂ ‘ਚ ਹੋਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਖੇਤੀ ਕਾਨੂੰਨ ਰੱਦ ਕਰਾਂਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਹਿਤੈਸ਼ੀ ਪਾਰਟੀ ਹੈ ਅਤੇ ਸਰਕਾਰ ਆਉਣ ‘ਤੇ 400 ਯੂਨਿਟ ਬਿਜਲੀ ਮੁਆਫ਼ ਕੀਤੀ ਜਾਵੇਗੀ।