ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ ਇਕ ਹੋਰ ਟਵੀਟ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਨਿਸ਼ਾਨੇ ‘ਤੇ ਲਿਆ। ਸਿੱਧੂ ਨੇ ਆਪਣੇ ਟਵੀਟ ‘ਚ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਕਿਰਾਨੀ ਨੂੰ ਬਚਾਉਣ ਸਬੰਧੀ ਗੱਲ ਕੀਤੀ। ਨਵਜੋਤ ਸਿੱਧੂ ਨੇ ਟਵੀਟ ਕਰ ਲਿਿਖਆਂ, ‘ਤਿੰਨੋ ਕਾਲੇ ਖੇਤੀ ਕਾਨੂੰਨ ਪੰਜਾਬ ਦੀ ਕਿਸਾਨੀ ਦੇ ਖਾਤਮੇ ਅਤੇ ਭਾਰਤ ਦੀ ਭੋਜਨ ਸੁਰੱਖਿਆ ਕੁੱਝ ਚੋਣਵੇਂ ਪੂੰਜੀਪਤੀਆਂ ਦੇ ਹੱਥਾਂ ‘ਚ ਦੇਣ ਦੀ ਸ਼ਾਜਿਸ ਦਾ ਹਿੱਸਾ ਹਨ , ਭਾਵੇਂ ਇਹ ਕਾਨੂੰਨ ਰੱਦ ਵੀ ਹੋ ਜਾਣ ਪਰ ਪੂੰਜੀਪਤੀ ਆਪਣੇ ਮਕਸਦ ‘ਚ ਸ਼ਾਇਦ ਕਾਮਯਾਬ ਹੋ ਸਕਦੇ ਹਨ ,ਜਦ ਤੱਕ ਕਿ ਪੰਜਾਬ ਰਾਜ ਖੁਦ ਕਿਸਾਨਾਂ ਨੂੰ ਐਮ.ਐਸ.ਪੀ ਦੇਣੀ ਯਕੀਨੀ ਨਹੀਂ ਬਣਾਉਂਦਾ ਤੇ ਭੰਡਾਰਨ ਸਮਰੱਥਾ ਕਿਸਾਨਾਂ ਦੇ ਹੱਥਾਂ ‘ਚ ਨਹੀਂ ਦਿੰਦਾ !! ਓਨੀ ਦੇਰ ਤਕ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਹੀਂ।‘
ਜ਼ਿਕਰਯੋਗ ਹੈ ਕਿ 26 ਮਈ ਨੂੰ ਕਿਸਾਨਾਂ ਨੇ ‘ਕਾਲਾ ਦਿਵਸ’ ਮਨਾਇਆ ਸੀ ਤੇ ਹਰੇਕ ਨੂੰ ਆਪਣੇ ਘਰ ਦੀ ਛੱਤ ‘ਤੇ ਕਾਲਾ ਝੰਡਾ ਲਾਉਣ ਦਾ ਸੱਦਾ ਦਿੱਤਾ ਸੀ ਜਿਸ ਨੂੰ ਪੰਜਾਬ ‘ਚ ਭਰਵਾਂ ਹੁੰਗਾਰਾ ਵੀ ਮਿਿਲਆ। ਨਵਜੋਤ ਸਿੰਘ ਸਿੱਧੂ ਨੇ ਵੀ ਪਤਨੀ ਸਮੇਤ ਆਪਣੀ ਪਟਿਆਲਾ ਰਿਹਾਇਸ਼ ‘ਤੇ ਕਾਲਾ ਝੰਡਾ ਲਹਿਰਾਇਆ ਜਦਕਿ ਉਨ੍ਹਾਂ ਦੀ ਧੀ ਰਾਬੀਆ ਨੇ ਅੰਮ੍ਰਿਤਸਰ ਸਥਿਤ ਕੋਠੀ ‘ਤੇ ਕਾਲਾ ਝੰਡਾ ਲਹਿਰਾਇਆ।