ਅੱਜ ਕਿਸਾਨ ਮੋਰਚੇ ਨੂੰ ਅੱਧਾ ਸਾਲ ਪੂਰਾ ਹੋਣ ਤੇ ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ 3 ਨਵੇਂ ਖੇਤੀ ਕਾਨੂੰਨਾਂ ਖਿਲਾਫ ਅੱਜ ਦੇਸ਼ ਭਰ ‘ਚ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ ,ਕਿਉਂਕਿ ਅੱਜ ਕਿਸਾਨ ਅੰਦੋਲਨ ਦੇ 6 ਮਹੀਨੇ ਬੀਤ ਗਏ ਹਨ। ਕਿਸਾਨਾਂ ਨੇ ਸਾਰੇ ਦੇਸ਼ ਵਾਸੀਆਂ ਤੋਂ ਸਮਰਥਨ ਮੰਗਦਿਆਂ ਉਨ੍ਹਾਂ ਨੂੰ ਆਪਣੇ ਘਰਾਂ, ਵਾਹਨਾਂ ‘ਤੇ ਕਾਲੇ ਝੰਡੇ ਲਾਉਣ ਤੇ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੀ ਅਪੀਲ ਕੀਤੀ ਹੈ।
ਕਿਸਾਨਾਂ ਵੱਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪੰਜਾਬ ਵਿਚ ਕਿਸਾਨ ਆਪਣੇ ਘਰਾਂ ‘ਤੇ ਕਾਲੇ ਝੰਡੇ ਲਹਿਰਾ ਰਹੇ ਹਨ। ਜਿਸ ਨੂੰ ਪੰਜਾਬ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ।