ਦਿੱਲੀ ਬਾਰਡਰ ‘ਤੇ ਕਿਸਾਨੀ ਅੰਦੋਲਨ ਦੌਰਾਨ ਖੇਤੀ ਦੇ ਕਾਲੇ ਕਾਨੂੰਨਾਂ ਵਿਰੁੱਧ ਲੜਦੇ ਸੈਂਕੜੇ ਕਿਸਾਨ ਸ਼ਹੀਦ ਹੋਏ।ਜਿਨ੍ਹਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਣ ਲਈ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ।ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਵਾਰਿਸਾਂ ਨੂੰ ਨੌਕਰੀ ਦੇਣ ਲਈ ਆਗਿਆ ਦਿੱਤੀ ਹੈ ਅਤੇ ਹੁਣ ‘ਤੇ ਕੰਮ ਸ਼ੁਰੂ ਹੋ ਗਿਆ ਹੈ।ਪੰਜਾਬ ਸਰਕਾਰ ਵਲੋਂ ਪੰਜਾਬ ਦੇ ਮਾਲ ਵਿਭਾਗ ‘ਚ ਇਹ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਹੁਣ ਤੱਕ 127 ਪਰਿਵਾਰਕ ਮੈਂਬਰ ਯੋਗ ਮੰਨੇ ਗਏ ਹਨ।93 ਪਰਿਵਾਰਾਂ ਦਾ ਮਾਮਲਾ ਸਰਕਾਰ ‘ਚ ਵਿਚਾਰ ਅਧੀਨ ਹੈ ਜਿਨ੍ਹਾਂ ਬਾਰੇ ਫੈਸਲਾ ਕੈਬਨਿਟ ‘ਚ ਕੀਤਾ ਜਾਵੇਗਾ।